ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Publish Date: Wed, 23 Sep 2026 04:40 PM (IST)
Updated Date: Wed, 23 Sep 2026 04:42 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ: ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਠੇਠ ਕਰਵਾਏਗੀ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜਨ, ਇਸ ਦਾ ਸਤਿਕਾਰ ਕਰਨ ਅਤੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੀ ਭਾਸ਼ਾ ਅਤੇ ਵਿਰਾਸਤ ਨਾਲ ਜੋੜਨ ਦਾ ਮੌਕਾ ਮਿਲਦਾ ਹੈ। ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।