ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਾਡੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਾਡੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
Publish Date: Fri, 25 Sep 2026 05:24 PM (IST)
Updated Date: Fri, 25 Sep 2026 05:27 PM (IST)
ਆਸਪੁਰ, ਅਗੰਮਪੁਰ ’ਤੇ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਆਸਪੁਰ, ਅਗੰਮਪੁਰ ਅਤੇ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਯਾਤਰਾ ਲਈ ਰਵਾਨਾ ਹੋ ਰਹੀਆਂ ਸੰਗਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੀ ਜਾ ਰਹੀ ਇਹ ਪਹਿਲ ਸ਼ਲਾਘਾਯੋਗ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀਆਂ ਖੁਸ਼ੀਆਂ ਅਤੇ ਇੱਛਾਵਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਰਾਹੀਂ ਉਨ੍ਹਾਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਸੰਗਤਾਂ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿੰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਚਾਹੇ ਵਿਕਾਸ ਕਾਰਜ ਹੋਣ, ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਹੋਣ ਜਾਂ ਧਾਰਮਿਕ ਅਤੇ ਸਮਾਜਿਕ ਸਮਾਗਮ, ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਜਾਂਦਾ ਹੈ। ਸੰਗਤਾਂ ਨੇ ਕਿਹਾ ਕਿ ਅੱਜ ਆਸਪੁਰ, ਅਗੰਮਪੁਰ ਅਤੇ ਮਹਿਣ ਮਹੈਣ ਤੋਂ ਬੱਸਾਂ ਦੀ ਰਵਾਨਗੀ ਮੌਕੇ ਉਨ੍ਹਾਂ ਵਿੱਚ ਵਿਸ਼ੇਸ਼ ਉਤਸ਼ਾਹ ਪਾਇਆ ਗਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਯਾਤਰਾ ਨੂੰ ਸੰਗਤਾਂ ਲਈ ਲਾਹੇਵੰਦ ਉਪਰਾਲਾ ਦੱਸਿਆ। ਇਸ ਮੌਕੇ ਰਾਮ ਕੁਮਾਰ ਰਾਣਾ, ਰਾਜੇਸ਼ ਕੁਮਾਰ ਰਾਣਾ,ਨਰੇਸ਼ ਪ੍ਰਾਸ਼ਰ,ਮਾਸਟਰ ਦਵਿੰਦਰ ਸਿੰਘ,ਗੁਰਮੇਲ ਸਿੰਘ ਚੱਠਾ,ਮਾਸਟਰ ਜਸਵੰਤ ਸਿੰਘ ਭੱਠਲ,ਹਰਮਿੰਦਰ ਸਿੰਘ,ਰਾਮ ਮੂਰਤੀ ਪ੍ਰਾਸ਼ਰ,ਮਨੋਜ ਰਾਣਾ,ਪਵਨ ਜੈਲਦਾਰ,ਅਨਿਲ ਦੱਤਾ,ਰਣਬੀਰ ਸਿੰਘ,ਰਾਮਪਾਲ ਰਾਣਾ,ਯੋਗਰਾਜ ਰਾਣਾ ਆਦਿ ਹਾਜ਼ਰ ਸਨ।