- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਕੈਂਟ ਤੋਂ ਵਿਧਾਇਕ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਆਗੂ ਡਾ. ਅਛਰ ਸ਼ਰਮਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਜਲੰਧਰ ਕੈਂਟ ਤੋਂ ਵਿਧਾਇਕ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਆਗੂ ਡਾ. ਅਛਰ ਸ਼ਰਮਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦਾ ਇਹ ਫੈਸਲਾ ਪਾਰਟੀ ਦੀ ਚੜ੍ਹਦੀ ਕਲਾ ਤੇ ਭਵਿੱਖ ਲਈ ਇਕ ਬਹੁਤ ਹੀ ਸ਼ਲਾਘਾਯੋਗ ਤੇ ਦੂਰਅੰਦੇਸ਼ੀ ਕਦਮ ਹੈ। ਪਰਗਟ ਸਿੰਘ ਨਾ ਸਿਰਫ਼ ਇਕ ਸੁਲਝੇ ਹੋਏ ਅਤੇ ਇਮਾਨਦਾਰ ਸਿਆਸਤਦਾਨ ਹਨ, ਸਗੋਂ ਉਹ ਪਾਰਟੀ ਦੇ ਹਰ ਛੋਟੇ-ਵੱਡੇ ਵਰਕਰ ਨਾਲ ਜ਼ਮੀਨੀ ਪੱਧਰ ’ਤੇ ਜੁੜਨਾ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਦੀ ਗਤੀਸ਼ੀਲ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਅੰਦਰ ਆਪਣਾ ਜਨ-ਆਧਾਰ ਹੋਰ ਵਿਸ਼ਾਲ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਦਰਜ ਕਰਕੇ ਮੁੜ ਸੱਤਾ ਵਿੱਚ ਵਾਪਸੀ ਕਰੇਗੀ।