ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰੇ ਵਰਗ ਇਕਜੁੱਟ ਹੋਣ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਾਰੇ ਵਰਗ ਇਕਜੁੱਟ ਹੋਣ
Publish Date: Tue, 06 Oct 2026 05:13 PM (IST)
Updated Date: Tue, 06 Oct 2026 05:14 PM (IST)
ਵਾਰਡ ’ਤੇ ਵਿਲੇਜ਼ ਡਿਫੈਂਸ ਕਮੇਟੀਆਂ ਵੱਲੋਂ ਘਰ-ਘਰ ਜਾਗਰੂਕਤਾ ਮੁਹਿੰਮ ਜਾਰੀ ਪੰਜਾਬੀ ਜਾਗਰਣ ਟੀਮ, ਨੰਗਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾ ਹੇਠ ਨਸ਼ਿਆਂ ਖਿਲਾਫ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡਾਂ ’ਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਨੰਗਲ ਦੇ ਸਵਾਮੀਪੁਰ, ਕਲਸੇੜਾ, ਵਾਰਡ ਨੰਬਰ 9 ਅਤੇ 11 ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਜੱਜਰ, ਲੰਗ ਮਜਾਰੀ, ਲੋਧੀਪੁਰ, ਲੋਧੀਪੁਰ ਬਾਂਸ ਝੁੰਗੀਆਂ, ਲੋਧੀਪੁਰ ਬਾਸ ਬਰੋਟੂ, ਮਹਿਰੋਲੀ, ਮੀਆਂਪੁਰ, ਮੋਹੀਵਾਲ, ਨਾਨੋਵਾਲ, ਰਾਮਪੁਰ, ਬਹਿਲੂ, ਦਸਗਰਾਂ ਅਤੇ ਖਾਨਪੁਰ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਡਾ.ਸੰਜੀਵ ਗੌਤਮ ਨੇ ਕਿਹਾ ਕਿ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡਾਂ ਅਤੇ ਵਾਰਡਾਂ ’ਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਭੂਮਿਕਾ ਬਹੁਤ ਅਹਿਮ ਹੈ। ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਮੁਕੰਮਲ ਖਾਤਮੇ ਲਈ ਪੂਰੇ ਅਧਿਕਾਰ ਦਿੱਤੇ ਗਏ ਹਨ, ਜਿਸ ਤਹਿਤ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈਆਂ ਅਮਲ ’ਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਡਿਫੈਂਸ ਕਮੇਟੀਆਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ ਆਪਣਾ ਯੋਗਦਾਨ ਪਾਉਣ।