ਜਥੇਦਾਰ ਗੋਗੀ ਸ਼੍ਰੋਮਣੀ ਕਮੇਟੀ ਚੋਣ ਲੜਨ ਲਈ ਤਿਆਰ ਜਥੇਦਾਰ ਗੁਰਿੰਦਰ ਸਿੰਘ ਗੋਗੀ ਸ਼੍ਰੋਮਣੀ ਕਮੇਟੀ ਚੋਣ ਲੜਨ ਲਈ ਤਿਆਰ-ਬਰ-ਤਿਆਰ
Publish Date: Wed, 07 Oct 2026 04:08 PM (IST)
Updated Date: Wed, 07 Oct 2026 04:11 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਹਲਕਿਆਂ ’ਚ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਲਈ ਕਈ ਸੰਭਾਵੀ ਉਮੀਦਵਾਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰ ਸਿੰਘ ਗੋਗੀ ਦਾ ਨਾਂ ਚਰਚਾ ’ਚ ਸਭ ਤੋਂ ਅੱਗੇ ਆ ਗਿਆ ਹੈ। ਜਥੇਦਾਰ ਗੁਰਿੰਦਰ ਸਿੰਘ ਗੋਗੀ ਸਾਲ 2004 ਤੋਂ 2011 ਤੱਕ ਲਗਾਤਾਰ ਸੱਤ ਸਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਕਾਲੀ ਦਲ ਬਾਦਲ ’ਚ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ ਅਤੇ ਤਿੰਨ ਵਾਰ ਜ਼ਿਲ੍ਹਾ ਪ੍ਰਧਾਨ ਰਹੇ ਹਨ। ਇਸ ਕਾਰਨ ਹਲਕੇ ਦੀ ਰਾਜਨੀਤੀ ਅਤੇ ਸਿੱਖ ਸੰਸਥਾਵਾਂ ’ਚ ਉਨ੍ਹਾਂ ਦਾ ਲੰਮਾ ਤਜਰਬਾ ਮੰਨਿਆ ਜਾਂਦਾ ਹੈ। ਦੂਜੇ ਪਾਸੇ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਤੋਂ ਬਾਅਦ ਉਨ੍ਹਾਂ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਹਲਕਾ ਸ੍ਰੀ ਅਨੰਦਪੁਰ ਸਾਹਿਬ ’ਚ ਇਸ ਸਮੇਂ ਸ਼੍ਰੋਮਣੀ ਕਮੇਟੀ ਦਾ ਕੋਈ ਮੈਂਬਰ ਨਾ ਰਹਿਣ ਦੀ ਸਥਿਤੀ ਬਣ ਗਈ ਹੈ। ਇਸ ਪਿਛੋਕੜ ’ਚ ਜਥੇਦਾਰ ਗੋਗੀ ਲਈ ਮੁੜ ਸ਼੍ਰੋਮਣੀ ਕਮੇਟੀ ਚੋਣ ਲੜਨ ਦਾ ਰਸਤਾ ਕਾਫ਼ੀ ਸਾਫ਼ ਨਜ਼ਰ ਆ ਰਿਹਾ ਹੈ। ਸੂਤਰਾਂ ਅਨੁਸਾਰ ਜਥੇਦਾਰ ਗੋਗੀ ਇਸ ਚੋਣ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਰਹੇ ਹਨ।