ਭਜਨ ਸੰਧਿਆ ਸੰਕਲਪ ਦੇ ਛੇਵੇਂ ਮੰਗਲਵਾਰ ਪਿੰਡ ਅਟਾਰੀ ਪਹੁੰਚੇ ਬੈਂਸ ਭਜਨ ਸੰਧਿਆ ਸੰਕਲਪ ਦੇ ਛੇਵੇਂ ਮੰਗਲਵਾਰ ਪਿੰਡ ਅਟਾਰੀ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
Publish Date: Wed, 07 Oct 2026 04:30 PM (IST)
Updated Date: Wed, 07 Oct 2026 04:32 PM (IST)
ਵਿਕਾਸ ਕਾਰਜਾਂ ਲਈ 10 ਲੱਖ ਦੇਣ ਦਾ ਐਲਾਨ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਭਜਨ ਸੰਧਿਆ ਸੰਕਲਪ ਦੇ ਛੇਵੇਂ ਮੰਗਲਵਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿੰਡ ਅਟਾਰੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸੰਗਤ ਨਾਲ ਮਿਲ ਕੇ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਅਟਾਰੀ ਦੀ ਪੰਚਾਇਤ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤ ’ਚ ਬੈਠ ਕੇ ਹਨੂੰਮਾਨ ਚਾਲੀਸਾ ਦਾ ਜਾਪ ਕੀਤਾ ਅਤੇ ਭਜਨ ਸੰਧਿਆ ’ਚ ਸ਼ਰਧਾ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇੱਥੋਂ ਦੀ ਧਾਰਮਿਕ ਵਿਰਾਸਤ ਸਾਨੂੰ ਹਮੇਸ਼ਾ ਸੱਚ, ਸੇਵਾ ਅਤੇ ਸਦਭਾਵਨਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਜਨ ਸੰਧਿਆ ਸੰਕਲਪ ਤਹਿਤ ਹਰ ਮੰਗਲਵਾਰ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਸੰਗਤ ਨਾਲ ਮਿਲਣਾ ਉਨ੍ਹਾਂ ਲਈ ਸ਼ਰਧਾ ਅਤੇ ਸੇਵਾ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਅਟਾਰੀ ਦੇ ਵਿਕਾਸ ਕਾਰਜਾਂ ਲਈ ਦਿੱਤੀ ਜਾ ਰਹੀ 10 ਲੱਖ ਰੁਪਏ ਦੀ ਰਾਸ਼ੀ ਨਾਲ ਪਿੰਡ ਵਾਸੀਆਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾਣਗੇ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਰਾਜੇਸ਼ ਭੱਲਾ ਸਮੇਤ ਸਮੂਹ ਨਗਰ ਪੰਚਾਇਤ ਅਟਾਰੀ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਕੇਸਰ ਸਿੰਘ ਸੰਧੂ, ਦਰਸ਼ਨ ਸਿੰਘ ਅਟਾਰੀ, ਮੇਜਰ ਸਿੰਘ ਭੰਗੂ, ਯੂਥ ਆਗੂ ਪਰਮਿੰਦਰ ਸਿੰਘ ਜਿੰਮੀ, ਅਮਨਦੀਪ ਬੇਲੀਆ, ਹਰਭਜਨ ਸਿੰਘ ਫੌਜੀ, ਰਮੇਸ਼ ਚੰਦ, ਦਲਜੀਤ ਸਿੰਘ, ਨਿਤਿਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ’ਤੇ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।