ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਵਾਪਰਿਆ ਕਾਂਡ ਅਤਿ ਨਿੰਦਣਯੋਗ : ਕੰਧੋਲਾ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਵਾਪਰਿਆ ਅੱਤ ਘਿਨਾਉਣਾ ਕਾਂਡ : ਕੰਧੋਲਾ
Publish Date: Wed, 07 Oct 2026 04:34 PM (IST)
Updated Date: Wed, 07 Oct 2026 04:35 PM (IST)
ਪੰਜਾਬੀ ਜਾਗਰਣ ਟੀਮ, ਸ਼੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸ਼ੁਰੂ ਕੀਤੀ ਗਈ ਗੁਰਦੁਆਰਾ ਸੁਧਾਰ ਲਹਿਰ-2 ਤਹਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਦਾ ਸਿਲਸਿਲਾ ਆਰੰਭ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖਤ ਕੇਸਗੜ੍ਹ ਸਾਹਿਬ ਵਿਖੇ ਵੀ ਅਰਦਾਸ ਕੀਤੀ ਗਈ। ਜ਼ਿਲ੍ਹਾ ਰੋਪੜ ਦੇ ਪ੍ਰਧਾਨ ਗੁਰਮੀਤ ਸਿੰਘ ਮਕੜੌਨਾ ਅਤੇ ਮੁਹਾਲੀ ਦੇ ਪ੍ਰਧਾਨ ਜੋਰਾ ਸਿੰਘ ਚੱਪੜਚਿੜੀ ਦੀ ਅਗਵਾਈ ਹੇਠ ਪਾਰਟੀ ਦਾ ਵੱਡਾ ਜਥਾ ਅਨੰਦਪੁਰ ਸਾਹਿਬ ਪਹੁੰਚਿਆ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਕੰਧੋਲਾ ਨੇ ਕਿਹਾ ਕਿ ਤਖਤ ਕੇਸਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਵਾਪਰਿਆ ਕਾਂਡ ਬੇਹੱਦ ਘਿਨਾਉਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਾਜ਼ਿਸ਼ ਦਾ ਮਕਸਦ ਦੋ ਦਸੰਬਰ ਦੇ ਹੁਕਮਨਾਮਿਆਂ ’ਚ ਸ਼ਾਮਲ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨਾ ਸੀ। ਉਨ੍ਹਾਂ ਕਿਹਾ ਕਿ ਇਹ ਅਕਾਲ ਤਖਤ ਸਾਹਿਬ ਦੀ ਸ਼ਾਨ ਅਤੇ ਆਜ਼ਾਦ ਹਸਤੀ ’ਤੇ ਹਮਲਾ ਹੈ। ਇਸ ਮਾਮਲੇ ਦੇ ਦੋਸ਼ੀਆਂ ਨੂੰ ਬੇਨਕਾਬ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ’ਚ ਕੋਈ ਵੀ ਵਿਅਕਤੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਦੱਸਿਆ ਕਿ ਪਾਰਟੀ ਆਗੂ ਮੁੱਖ ਮੰਤਰੀ, ਗਵਰਨਰ ਅਤੇ ਡੀਜੀਪੀ ਨੂੰ ਮਿਲ ਕੇ ਸਿੱਟ ਰਾਹੀਂ ਨਿਰਪੱਖ ਜਾਂਚ ਦੀ ਮੰਗ ਕਰ ਚੁੱਕੇ ਹਨ, ਪਰ ਅਜੇ ਤੱਕ ਇਸ ਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਕੋਹਲੀ, ਪ੍ਰੀਤਮ ਸਿੰਘ ਸਲੋਮਾਜਰਾ, ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਜਥੇਦਾਰ ਨਿਰਭੈ ਸਿੰਘ ਚਮਕੌਰ ਸਾਹਿਬ, ਬਾਬਾ ਹਰਦੀਪ ਸਿੰਘ ਰੋਪੜ, ਸੁਖਵਿੰਦਰ ਸਿੰਘ ਮੁੰਡੀਆ, ਜਗਵਿੰਦਰ ਸਿੰਘ ਜੱਗੀ, ਹਰਜਿੰਦਰ ਸਿੰਘ ਰੰਗੀਆਂ, ਪ੍ਰਿੰਸੀਪਲ ਮੋਹਣ ਸਿੰਘ, ਰਜਿੰਦਰ ਸਿੰਘ ਦੁੱਗਰੀ, ਪ੍ਰਿੰਸੀਪਲ ਜਗਦੀਪ ਸਿੰਘ ਮਾਵੀ, ਭਾਗ ਸਿੰਘ, ਕੁਲਵੰਤ ਸਿੰਘ ਭੁਰੜੇ, ਸ਼ੇਰ ਸਿੰਘ ਸੰਧੂ ਮੋਰਿੰਡਾ, ਗੁਰਦਰਸ਼ਨ ਸਿੰਘ ਅਰਨੋਲੀ, ਮਲਕੀਤ ਸਿੰਘ ਛੱਜਾ, ਹਰਜਿੰਦਰ ਸਿੰਘ ਕੁਲਗਰਾਂ ਸਮੇਤ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਹਾਜ਼ਰ ਸਨ। ਕੈਪਸ਼ਨ: ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ।