ਤੀਰਥ ਯਾਤਰਾ ਯੋਜਨਾ ਤਹਿਤ ਨੰਗਲ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੰਗਲ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
Publish Date: Wed, 07 Oct 2026 05:41 PM (IST)
Updated Date: Wed, 07 Oct 2026 05:44 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ-2 ਸਥਿਤ ਪੁਰਾਣਾ ਗੁਰਦੁਆਰਾ ਸਾਹਿਬ ਤੋਂ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਯਾਤਰਾ ਨਾਲ ਸਬੰਧਤ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕ ਵੀ ਸ਼ਰਧਾ ਨਾਲ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਲਈ ਪੂਰੀ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਲੋਕ ਸਰਕਾਰ ਨੂੰ ਹੋਰ ਤਾਕਤ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਯਾਤਰੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਆਪਸੀ ਭਾਈਚਾਰਾ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਵੀ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰੱਖੇਗੀ। ਇਸ ਮੌਕੇ ਵਾਰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਯਾਤਰੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦਾ ਸਾਰਾ ਖਰਚਾ ਚੁੱਕਣਾ ਬਜ਼ੁਰਗਾਂ ਲਈ ਵੱਡੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਹਿਲਕਦਮੀ ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਸਤਿਕਾਰ ਮਿਲਣ ਦਾ ਅਹਿਸਾਸ ਵੀ ਹੁੰਦਾ ਹੈ।