- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਿੱਬਾ ਨੰਗਲ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਟਿੱਬਾ ਨੰਗਲ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਵੀ ਪਿੰਡ ਦੀ ਪੰਚਾਇਤ ਨੂੰ ਪ੍ਰਦਾਨ ਕੀਤਾ ਗਿਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਦੇ ਧਿਆਨ ’ਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਦੀਆਂ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾ ਰਹੀ ਗ੍ਰਾਂਟ ਦੀ ਵਰਤੋਂ ਪਿੰਡ ਦੀਆਂ ਲੋੜਾਂ ਅਨੁਸਾਰ ਕੀਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟ ਮੁਹੱਈਆ ਕਰਵਾਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੀ ਪੰਚਾਇਤ ਦੇ ਮੈਂਬਰਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਵੀਰ ਟੇਢੇਵਾਲ, ਨਰਿੰਦਰ ਝਾਂਡੀਆਂ, ਚਮਨ ਭਾਟੀਆ, ਮਨਜੀਤ ਬੂਥਗੜ੍ਹ, ਏ.ਪੀ.ਓ. ਰਮਨ ਕੁਮਾਰ ਆਦਿ ਹਾਜ਼ਰ ਸਨ।