ਝੋਨੇ ਦੀ ਭਰਾਈ ਨੂੰ ਲੈ ਕੇ ਕਿਸਾਨਾਂ ’ਤੇ ਪਰਚਾ ਦੇਣਾ ਪੰਜਾਬ ਸਰਕਾਰ ਦਾ ਧੱਕਾ ਝੋਨੇ ਦੀ ਭਰਾਈ ਨੂੰ ਲੈ ਕੇ ਕਿਸਾਨਾਂ ’ਤੇ ਪਰਚਾ ਦੇਣਾ ਪੰਜਾਬ ਸਰਕਾਰ ਦਾ ਧੱਕਾ
Publish Date: Thu, 08 Oct 2026 03:47 PM (IST)
Updated Date: Thu, 08 Oct 2026 03:47 PM (IST)
ਕਿਸਾਨਾਂ ’ਤੇ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕਿਸਾਨ ਆਗੂ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਬੀਤੀ ਦਿਨ ਰੋਪੜ ਦਾਣਾ ਮੰਡੀ ਵਿਖੇ ਝੋਨੇ ਦੀ ਭਰਾਈ ਅਤੇ ਚੁਕਾਈ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਵੱਲੋਂ ਕੁਝ ਸਮੇਂ ਲਈ ਰੋਡ ਜਾਮ ਕੀਤਾ ਗਿਆ ਸੀ (ਐਮਬੂਲੈਂਸ ਅਤੇ ਜਰੂਰੀ ਸੇਵਾਵਾਂ ਚਲਦੀਆਂ ਰਹੀਆਂ) ਕਿਉਂਕਿ ਜ਼ਿਲ੍ਹੇ ਦਾ ਪ੍ਰਸ਼ਾਸਨ ਕਿਸਾਨਾਂ ਦੀ ਕੋਈ ਵੀ ਗੱਲ ਸੁਣਨ ਲਈ ਤਿਆਰ ਨਹੀਂ ਸੀ ਮਜਬੂਰੀ ਵੱਸ ਕਿਸਾਨਾਂ ਨੂੰ ਰੋਡ ਉੱਤੇ ਬੈਠਣਾ ਪਿਆ ਕਿਉਂਕਿ ਕੁਝ ਸੈਲਰ ਮਾਲਕਾਂ ਵੱਲੋਂ ਸਰਕਾਰ ਨਾਲ ਮਿਲੀ ਭੁਗਤ ਕਰਕੇ ਕਿਸਾਨਾਂ ਦੇ ਝੋਨੇ ਉੱਤੇ ਕਾਟ ਲਾਉਣ ਦੀ ਤਿਆਰੀ ਚੱਲ ਰਹੀ ਹੈ। ਕਿਸਾਨਾਂ ਨੂੰ ਕੱਚੀਆਂ ਪਰਚੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਬਾਅਦ ਦੇ ’ਚ ਕਾਟ ਲਾ ਕੇ ਪੱਕੇ ਬਿਲ ਕੱਟੇ ਜਾਣ ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪਵੇਗਾ। ਇਸ ਤੋਂ ਬਾਅਦ ਐਸਡੀਐਮ ਰੋਪੜ ਨੇ ਆ ਕੇ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਪਰ ਸਰਕਾਰ ਨੇ ਆਪਣਾ ਦਬਦਬਾ ਬਣਾਉਣ ਲਈ ਕਿਸਾਨਾਂ ਨੂੰ ਡਰਾਉਣ ਲਈ 10 ਕਿਸਾਨਾਂ ਉੱਤੇ ਮੁਕਦਮਾ ਦਰਜ ਕੀਤਾ ਹੈ ਜਿਸ ਦੀ ਅਸੀਂ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ ,ਸਮੂਹਿਕ ਭਾਰਤੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਜ਼ਿਲ੍ਹਾਂ ਪ੍ਰਸ਼ਾਸਨ ਦੇ ਖਿਲਾਫ ਵੱਡਾ ਐਕਸ਼ਨ ਕਰਨ ਦੀ ਤਿਆਰੀ ਕਰ ਰਹੇ ਹਾਂ ਜਿਸ ਦਾ ਖਮਿਆਜਾ ਭੁਗਤਣ ਲਈ ਪ੍ਰਸ਼ਾਸਨ ਅਤੇ ਸਰਕਾਰ ਤਿਆਰ ਰਹੇ ਜਾ ਬਿਨਾਂ ਸ਼ਰਤ ਪਰਚੇ ਤੁਰੰਤ ਰੱਦ ਕੀਤੇ ਜਾਣ। ਇਹ ਸਰਕਾਰ ਦੀ ਕਿਸਾਨ ਜਥੇਬੰਦੀਆਂ ਨੂੰ ਡਰਾਉਣ ਅਤੇ ਦਬਾਉਣ ਦੀ ਚਾਲ ਹੈ ਜੋ ਕਿਸੇ ਵੀ ਕੀਮਤ ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਕਿਸਾਨਾਂ ਅਤੇ ਜਥੇਬੰਦੀਆਂ ਸਮਾਜ ਸੇਵੀਆਂ ’ਤੇ ਦਿੱਤੇ ਗਏ ਪਰਚੇ ਰੱਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ’ਚ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਹੰਗਾਮੀ ਮੀਟਿੰਗ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਜਨਰਲ ਸਕੱਤਰ ਜੈਮਲ ਸਿੰਘ ਭੜੀ ,ਢਾਡੀ ਮਨਜੀਤ ਸਿੰਘ ਰਾਹੀ, ਸੁਰਜੀਤ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ ,ਮਹਿੰਦਰ ਸਿੰਘ, ਸੰਤ ਸਿੰਘ ਹਜਾਰਾ ਅਤੇ ਬਲਬੀਰ ਸਿੰਘ ਬੜਾ ਪਿੰਡ ਨੇ ਕੀਤਾ।