ਨਸ਼ਿਆਂ ਤੋਂ ਦੂਰੀ, ਸਾਂਝੇ ਯਤਨ ਜ਼ਰੂਰੀ’ : ਰੋਟਰੀ ਕਲੱਬ ਨਸ਼ਿਆਂ ਤੋਂ ਦੂਰੀ, ਸਾਂਝੇ ਯਤਨ ਜ਼ਰੂਰੀ’, ਰੋਟਰੀ ਕਲੱਬ
Publish Date: Thu, 08 Oct 2026 04:34 PM (IST)
Updated Date: Thu, 08 Oct 2026 04:35 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ ਜ਼ਰੂਰੀ ਮੀਟਿੰਗ ਕਲੱਬ ਦੇ ਪ੍ਰਧਾਨ ਸੀਏ ਗੁਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਵੱਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕਲੱਬ ਪ੍ਰਧਾਨ ਸੀਏ ਗੁਰਜਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬ ਅਤੇ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ, ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ। ਕਲੱਬ ਦੇ ਸਾਬਕਾ ਪ੍ਰਧਾਨ ਉਘੇ ਸਰਜਨ ਡਾਕਟਰ ਪੀ ਜੇ ਐਸ ਕੰਗ ਅਤੇ ਡਾਕਟਰ ਰਣਬੀਰ ਸਿੰਘ ਬੈਂਸ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਇਸ ਦਾ ਮਾੜਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨਸ਼ਿਆਂ ਦੀ ਰੋਕਥਾਮ ਲਈ ਹਰ ਵਿਅਕਤੀ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨਾ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀਆ ਗਤੀਵਿਧੀਆਂ ਤੇ ਨਜ਼ਰ ਰੱਖਣ ਦੇ ਨਾਲ-ਨਾਲ ਉਨ੍ਹਾਂ ਨਾਲ ਦੋਸਤਾਨਾ ਮਾਹੌਲ ’ਚ ਗੱਲਬਾਤ ਕਰਨੀ ਚਾਹੀਦੀ ਹੈ। ਜ਼ੇਕਰ ਬੱਚਿਆਂ ਨੂੰ ਸਮੇਂ ਸਿਰ ਸਹੀ ਦਿਸ਼ਾ ਅਤੇ ਚੰਗਾ ਮਾਹੌਲ ਮਿਲੇ ਤਾਂ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਆਦਤਾਂ ਤੋਂ ਬਚਾਇਆ ਜਾ ਸਕਦਾ ਹੈ, ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਤਿਨ ਕੌਸ਼ਲ, ਜਸਪ੍ਰੀਤ ਸਿੰਘ ਅਰੋੜਾ,ਮਹਿੰਦਰ ਸਿੰਘ ਰਾਣਾ, ਸੁਖਵਿੰਦਰ ਪਾਲ ਸਿੰਘ, ਨਵਜੀਤ ਸਿੰਘ ਕਥੂਰੀਆ, ਅਭੀਜੀਤ ਸਿੰਘ ਅਲੈਕਸ, ਗੁਰਪ੍ਰੀਤ ਸਿੰਘ ਗੋਲਡੀ, ਸੁਖਦੀਪ ਸਿੰਘ ਗੋਲਡੀ, ਤਰਨਪ੍ਰੀਤ ਸਿੰਘ ਕੈਮੀ ਸਮੇਤ ਕਲੱਬ ਮੈਂਬਰ ਹਾਜਰ ਸਨ।