ਹਰਜੋਤ ਸਿੰਘ ਬੈਂਸ ਨੇ ਸੁਣੀਆਂ ਬਸਤੀ ਚੌਧਰੀ ਬਾਂਠਾ ਦੇ ਲੋਕਾਂ ਦੀਆਂ ਸਮੱਸਿਆਵਾਂ ਬਸਤੀ ਚੌਧਰੀ ਬਾਂਠਾ ਵਿਖੇ ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Thu, 08 Oct 2026 05:31 PM (IST)
Updated Date: Thu, 08 Oct 2026 05:32 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਪਿੰਡ ਬਸਤੀ ਚੌਧਰੀ ਬਾਂਠਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਮੰਤਰੀ ਦੇ ਧਿਆਨ ’ਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ’ਚ ਲਗਾਤਾਰ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਬਿਜਲੀ, ਪਾਣੀ, ਸੜਕਾਂ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ’ਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਹਲਕੇ ਦੇ ਲੋਕਾਂ ਨਾਲ ਹਮੇਸ਼ਾ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਜਿੱਥੇ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਆ ਰਹੀ ਹੈ, ਉਸ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਮੋਹਨ ਸਿੰਘ ਸਰਪੰਚ , ਮਿੰਟੂ ਪੰਚ , ਚਰਨ ਸੰਘ ਪੰਚ , ਪੱਪੂ ਪੰਚ , ਦੇਵਰਾਜ ਪੰਚ , ਪੰਜਾਬ ਸਿੰਘ ਸਾਬਕਾ ਸਰਪੰਚ,ਸਤਨਾਮ ਸਿੰਘ , ਸੰਸਾਰ ਚੰਦ , ਸ਼ਰਨਜੀਤ ਸਿੰਘ, ਦਰਸ਼ਨ ਸਿੰਘ , ਰਾਮ ਕੁਮਾਰ ਲੰਬੜਦਾਰ , ਮੀਨਾ ਕਾਲੀਆ , ਸੰਤੋਖ ਸਿੰਘ , ਸੁਭਾਸ਼ਚੰਦਰ , ਜੀਤ ਸਿੰਘ ਹਾਜ਼ਰ ਸਨ।