ਖਾਲਸਾ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਖਾਲਸਾ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀਆਂ ਮੱਲਾਂ
Publish Date: Thu, 08 Oct 2026 05:41 PM (IST)
Updated Date: Thu, 08 Oct 2026 05:41 PM (IST)
ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ: ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਤੇ ਸਕੂਲ ਦੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਦੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਸੰਗੀਤਾ ਸ਼ਰਮਾ ਦੀ ਅਗਵਾਈ ਹੇਠ ਚੱਲ ਰਹੇ ਸਕੂਲ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਦੇ ਪ੍ਰਿੰਸੀਪਲ ਸੰਗੀਤਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ 70ਵੀਂ ਜ਼ਿਲਾ ਸਕੂਲ ਪੱਧਰੀ ਖੇਡਾ ਅਤੇ ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲਾ ਪੱਧਰ ’ਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਈਆਂ। ਇਨ੍ਹਾਂ ਖੇਡਾਂ ਵਾਲੀਵਾਲ ਦੀ ਟੀਮ ਅੰਡਰ-14 ਨੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਐਥਲੈਟਿਕ ਮੀਟ ’ਚ 200 ਮੀਟਰ ਅੰਡਰ-14 ’ਚ ਜਸਮੀਤ ਕੌਰ ਨੇ ਪਹਿਲਾ ਸਥਾਨ , ਮਨਦੀਪ ਸਿੰਘ ਅੰਡਰ-19 ਹਾਈ ਜੰਪ ’ਚ ਪਹਿਲਾ ਸਥਾਨ, ਨਵਪ੍ਰੀਤ ਸਿੰਘ ਅੰਡਰ-19 ਡਿਸਟ੍ਰਿਕਟ ਥਰੋ ਅਤੇ ਛੋਟ ਪੁੱਟ ’ਚ ਪਹਿਲਾ ਸਥਾਨ ਤੇ ਸੁਖਪ੍ਰੀਤ ਕੌਰ ਅੰਡਰ-17 ਸ਼ੌਟ ਪੁੱਟ ’ਚ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਖੇਡਾਂ ਪੜ੍ਹਾਈ ਦੇ ਨਾਲ ਨਾਲ ਸਰੀਰਕ ਮਾਨਸਿਕ ਵਿਕਾਸ ਦੇ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਹਰੇਕ ਖੇਤਰ ਦੇ ’ਚ ਆਪਣੇ ਸਕੂਲ ਦਾ ਨਾਂਅ ਰੋਸ਼ਨ ਕਰਦੇ ਹਨ। ਇਸ ਮੌਕੇ ’ਤੇ ਪ੍ਰਿੰਸੀਪਲ ਸੰਗੀਤ ਸ਼ਰਮਾ ਵੱਲੋਂ ਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਨਾਂ ਵਿਦਿਆਰਥੀਆਂ ਦੀ ਮਿਹਨਤ ਬਾਕੀ ਬੱਚਿਆਂ ਲਈ ਇੱਕ ਪ੍ਰੇਰਨਾਂ ਸ੍ਰੋਤ ਹੈ ਇਸ ਮੌਕੇ ਡੀਪੀ ਮੈਡਮ ਸਲੋਚਨਾ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।