- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰਾ ਘਰ ਮੇਰੇ ਨਾਮ’ ਅਤੇ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮਾਂ ਦਾ ਯੋਗ ਲਾਭਪਾਤਰੀ ਵੱਧ ਤੋਂ ਵੱਧ ਲਾਭ ਲੈਣ: ਹਰਜੋਤ ਸਿੰਘ ਬੈਂਸ

ਗੁਰਨਾਮ ਭੱਲੜੀ ,ਪੰਜਾਬੀ ਜਾਗਰਣ, ਨੰਗਲ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਅਤੇ ਦੁਕਾਨਾਂ ਦੇ ਮਾਲਕੀ ਹੱਕ ਦਿਵਾਉਣ ਲਈ ਸ਼ੁਰੂ ਕੀਤੀਆਂ ਗਈਆਂ ‘ਮੇਰਾ ਘਰ ਮੇਰੇ ਨਾਮ’ ਅਤੇ ‘ਮੇਰੀ ਦੁਕਾਨ ਮੇਰੇ ਨਾਮ’ ਵਰਗੀਆਂ ਲੋਕ ਪੱਖੀ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਹ ਅਪੀਲ ਕੈਬਨਿਟ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਿਵਾ ਕੇ ਉਨ੍ਹਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੇ ਘਰਾਂ ਅਤੇ ਦੁਕਾਨਾਂ ’ਚ ਰਹਿ ਰਹੇ ਜਾਂ ਕਾਰੋਬਾਰ ਕਰ ਰਹੇ ਅਜਿਹੇ ਲੋਕ, ਜਿਨ੍ਹਾਂ ਕੋਲ ਮਾਲਕੀ ਹੱਕਾਂ ਸਬੰਧੀ ਲੋੜੀਂਦੇ ਦਸਤਾਵੇਜ਼ ਨਹੀਂ ਸਨ, ਹੁਣ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ।