ਖਾਲਸਾ ਕਾਲਜ ਦੇ ਵਿਦਿਆਰਥੀ ਨੇ ਐਨਡੀਏ ਦੀ ਪ੍ਰੀਖਿਆ ਕੀਤੀ ਪਾਸ ਖਾਲਸਾ ਕਾਲਜ ਦੇ ਵਿਦਿਆਰਥੀ ਨੇ ਐਨਡੀਏ ਦੀ ਪ੍ਰੀਖਿਆ ਕੀਤੀ ਪਾਸ
Publish Date: Mon, 12 Oct 2026 06:36 PM (IST)
Updated Date: Mon, 12 Oct 2026 06:38 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਬੀਐੱਸਸੀ ਨਾਨ ਮੈਡੀਕਲ ਭਾਗ ਪਹਿਲਾ ਦੇ ਵਿਦਿਆਰਥੀ ਹਰਜਸ ਸਿੰਘ ਨੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੀ ਯੋਗ ਅਗਵਾਈ ਹੇਠ ਅੱਜ ਕਾਲਜ ਹਰ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਰਿਹਾ ਹੈ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਕਾਲਜ ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀ ਨੇ ਇਹ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਸਿੱਖਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਐਨਡੀਏ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ ’ਤੇ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਦੇ ਵਿਦਿਆਰਥੀ ਇਸ ਉਪਰਾਲੇ ਦਾ ਭਰਭੂਰ ਲਾਹਾ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਪ੍ਰੋ. ਸੰਦੀਪ ਕੁਮਾਰ ਨੂੰ ਵਧਾਈ ਦਿੱਤੀ ਕੇ ਅੱਜ ਉਨ੍ਹਾਂ ਦੇ ਵਿਦਿਆਰਥੀਆਂ ਅਜਿਹੇ ਵੱਡੇ ਟੈਸਟ ਕਲੀਅਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੇ ਸਰਬਪੱਖੀ ਵਿਕਾਸ ਲਈ ਕਾਲਜ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਆਪਣੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਆ।