ਅਲਾਇੰਸ ਕਲੱਬ ਵੱਲੋਂ ਲਾਏ ਮੈਡੀਕਲ ਕੈਂਪ ’ਚ 95 ਮਰੀਜ਼ਾਂ ਦੀ ਜਾਂਚ ਅਲਾਇੰਸ ਕਲੱਬ ਵੱਲੋਂ ਲਗਾਏ ਮੈਡੀਕਲ ਕੈਂਪ ਵਿੱਚ 95 ਮਰੀਜ਼ਾਂ ਦੀ ਜਾਂਚ
Publish Date: Mon, 12 Oct 2026 06:39 PM (IST)
Updated Date: Mon, 12 Oct 2026 06:41 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ, ਅਲਾਇੰਸ ਕਲੱਬ ਇੰਟਰਨੈਸ਼ਨਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ’ਚ ਅਲਾਇੰਸ ਕਲੱਬ ਨਾਇਟਿੰਗੇਲ ਸ੍ਰੀ ਅਨੰਦਪੁਰ ਸਾਹਿਬ ਅਤੇ ਕੈਲਾਸ਼ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਮਾਹਿਰ ਡਾਕਟਰਾਂ ਡਾ. ਸਪਤਾਰਘੀਆ ਮੰਡਲ, ਡਾ. ਰਾਜਨ ਅਤੇ ਡਾ. ਰੀਤੂ ਕੌਸ਼ਲ ਸਮੇਤ ਉਨ੍ਹਾਂ ਦੀ ਟੀਮ ਨੇ ਲਗਭਗ 95 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ। ਕੈਂਪ ਦੌਰਾਨ ਸਚਿਨ ਬਸੀ, ਗੋਪਾਲ ਸ਼ਰਮਾ, ਅਜੈ ਸ਼ਰਮਾ, ਮਾ. ਸੰਜੀਵ ਧਰਮਾਣੀ, ਮਨਪ੍ਰੀਤ ਸਿੰਘ, ਇੰਦਰਜੀਤ ਕੌਰ ਅਤੇ ਪਲਵੀ ਸਮੇਤ ਟੀਮ ਦੇ ਹੋਰ ਮੈਂਬਰਾਂ ਨੇ ਮਰੀਜ਼ਾਂ ਦੀ ਜਾਂਚ ਅਤੇ ਸੇਵਾ ’ਚ ਯੋਗਦਾਨ ਪਾਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਲੋਕ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਵਪਾਰ ਮੰਡਲ ਦੇ ਪ੍ਰਧਾਨ ਅਤੇ ਕੌਂਸਲਰ ਇੰਦਰਜੀਤ ਸਿੰਘ ਅਰੋੜਾ ਨੇ ਵੀ ਕਲੱਬ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਅਤੇ ਆਮ ਲੋਕਾਂ ਲਈ ਮੁਫ਼ਤ ਜਾਂਚ ਕੈਂਪ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਅਜਿਹੇ ਕਾਰਜਾਂ ’ਚ ਸਮਾਜ ਦੀਆਂ ਸੰਸਥਾਵਾਂ ਅਤੇ ਸਿਹਤ ਮਾਹਿਰਾਂ ਦਾ ਸਾਂਝਾ ਸਹਿਯੋਗ ਮਹੱਤਵਪੂਰਨ ਹੈ। ਅਲਾਇੰਸ ਕਲੱਬ ਇੰਟਰਨੈਸ਼ਨਲ 126-ਐਨ ਦੇ ਸਾਬਕਾ ਗਵਰਨਰ ਡਾ. ਹਰਦਿਆਲ ਸਿੰਘ ਪੰਨੂ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਕੰਮਾਂ ਰਾਹੀਂ ਲੋੜਵੰਦਾਂ ਤੱਕ ਸਹਾਇਤਾ ਪਹੁੰਚਾਉਣਾ ਕਲੱਬ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਕੈਂਪ ਦੀ ਸਫਲਤਾ ਲਈ ਪ੍ਰਬੰਧਕਾਂ, ਡਾਕਟਰਾਂ ਅਤੇ ਸਹਿਯੋਗੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਡਾਕਟਰਾਂ ਦੀ ਸਮੁੱਚੀ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਕੈਲਾਸ਼ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਕੈਂਪ ’ਚ ਆਏ ਮਰੀਜ਼ਾਂ ਨੂੰ ਮੁਫ਼ਤ ਜਾਂਚ ਦੀ ਸਹੂਲਤ ਮਿਲੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ, ਸਾਹ ਅਤੇ ਥਾਇਰਾਇਡ ਸਬੰਧੀ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਹੱਡੀਆਂ ਤੇ ਜੋੜਾਂ, ਪਿੱਠ, ਗੋਡਿਆਂ ਅਤੇ ਗਰਦਨ ਦੇ ਦਰਦ ਸਬੰਧੀ ਮਾਹਿਰਾਂ ਨੇ ਸਲਾਹ ਦਿੱਤੀ ਅਤੇ ਫਿਜ਼ੀਓਥੈਰੇਪੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਰੀਜਨ ਚੇਅਰਮੈਨ ਜਸਵਿੰਦਰ ਸਿੰਘ ਰਤਨ, ਕਲੱਬ ਦੇ ਸਕੱਤਰ ਜਸਦੀਪ ਸਿੰਘ ਧਾਰੀਵਾਲ, ਪੀ.ਆਰ.ਓ. ਮਾਸਟਰ ਸੰਜੀਵ ਧਰਮਾਣੀ, ਮਹਿੰਦਰ ਮੋਹਨ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਅੰਕੁਸ਼ ਕੁਮਾਰ, ਗੁਰਪ੍ਰੀਤ ਸਿੰਘ, ਐਡਵੋਕੇਟ ਸਚਿਨ ਕੌਸ਼ਲ, ਪ੍ਰੈੱਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਜਗਦੇਵ ਸਿੰਘ ਦਿਲਬਰ, ਦੁਰੋਹਿਨ ਘਈ, ਧੀਰਜ ਘਈ ਸਮੇਤ ਹੋਰ ਪਤਵੰਤੇ ਹਾਜ਼ਰ ਸਨ।