ਨੂਰਪੁਰ ਖੁਰਦ ’ਤੇ ਨੂਰਪੁਰ ਖੁਰਦ ਉੱਪਰਲਾ ਨੂੰ 5-5 ਲੱਖ ਦੀ ਗ੍ਰਾਂਟ ਨੂਰਪੁਰ ਖੁਰਦ ’ਤੇ ਨੂਰਪੁਰ ਖੁਰਦ ਉੱਪਰਲਾ ਨੂੰ 5-5 ਲੱਖ ਦੀ ਗ੍ਰਾਂਟ
Publish Date: Tue, 13 Oct 2026 04:21 PM (IST)
Updated Date: Tue, 13 Oct 2026 04:23 PM (IST)
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨਾਲ ਤਾਲਮੇਲ ਜ਼ਰੂਰੀ : ਦਿਨੇਸ਼ ਚੱਢਾ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਮਕਸਦ ਨਾਲ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਨੂਰਪੁਰ ਖੁਰਦ ਅਤੇ ਨੂਰਪੁਰ ਖੁਰਦ ਉੱਪਰਲਾ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੂਰਪੁਰ ਖੁਰਦ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸੇ ਤਰ੍ਹਾਂ ਨੂਰਪੁਰ ਖੁਰਦ ਉੱਪਰਲਾ ਦੀ ਗ੍ਰਾਮ ਪੰਚਾਇਤ ਨੂੰ ਵੀ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਲੋਕ ਮਿਲਣੀਆਂ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਗ੍ਰਾਂਟ ਰਾਸ਼ੀ ਨਾਲ ਦੋਵਾਂ ਪਿੰਡਾਂ ’ਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਚਮਨ ਭਾਟੀਆ, ਮੋਹਨ ਲਾਲ ਜਤੋਲੀ, ਰਵਿੰਦਰ ਸਿੰਘ ਸਿੰਘਪੁਰ ਤੋਂ ਇਲਾਵਾ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।