ਦੜੋਲੀ ਅੱਪਰ ਤੋਂ ਤੀਰਥ ਯਾਤਰਾ ਬੱਸ ਰਵਾਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੜੋਲੀ ਅੱਪਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਕੀਤੀ ਰਵਾਨਾ
Publish Date: Tue, 13 Oct 2026 05:43 PM (IST)
Updated Date: Tue, 13 Oct 2026 05:45 PM (IST)
50 ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਦੜੋਲੀ ਅੱਪਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਬੱਸ ਰਾਹੀਂ ਕੁੱਲ 50 ਸ਼ਰਧਾਲੂ ਆਪਣੀ ਧਾਰਮਿਕ ਯਾਤਰਾ ਲਈ ਰਵਾਨਾ ਹੋਏ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤਿਆਂ ’ਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਲੋਕ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਇਕੱਠੇ ਹੋ ਕੇ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਧਰਮ ਦਾ ਮਹਾਨ ਅਧਿਆਤਮਿਕ ਕੇਂਦਰ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ। ਦੜੋਲੀ ਅੱਪਰ ਤੋਂ ਰਵਾਨਾ ਹੋਏ ਸ਼ਰਧਾਲੂਆਂ ਨੇ ਵੀ ਇਸ ਯਾਤਰਾ ਨੂੰ ਆਪਣੇ ਲਈ ਸੁਭਾਗਾ ਮੌਕਾ ਦੱਸਿਆ।ਇਸ ਮੌਕੇ ਪਿੰਡ ਦੜੋਲੀ ਦੇ ਸਰਪੰਚ ਸ਼ਿਵ ਕੁਮਾਰ, ਪ੍ਰਤਾਪ ਚੰਦ, ਕੈਪਟਨ ਜਸਬੀਰ ਸਿੰਘ, ਸੰਦੀਪ ਕੁਮਾਰ ਸੋਨੀ, ਬਲਾਕ ਸੰਮਤੀ ਮੈਂਬਰ ਅੰਜਨਾ ਕੁਮਾਰੀ, ਨਰੇਸ਼ ਕੁਮਾਰ ਸ਼ਰਮਾ, ਹਰਜਿੰਦਰ ਸਿੰਘ ਬੈਂਸ, ਅਮਰਜੀਤ ਸਿੰਘ ਬੈਂਸ ਅਤੇ ਰਾਜਬੀਰ ਸਿੰਘ ਬੈਂਸ ਸਮੇਤ ਹੋਰ ਪਤਵੰਤੇ ਹਾਜ਼ਰ ਸਨ।