- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਥੱਪਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਕੀਤੀ ਰਵਾਨਾ

ਪੰਜਾਬੀ ਜਾਗਰਣ ਟੀਮ, ਸ਼੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਥੱਪਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਬੱਸ ਰਾਹੀਂ ਕੁੱਲ 48 ਸ਼ਰਧਾਲੂ ਆਪਣੀ ਧਾਰਮਿਕ ਯਾਤਰਾ ਲਈ ਰਵਾਨਾ ਹੋਏ। ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ’ਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਪਣੀ ਯਾਤਰਾ ਨੂੰ ਲੈ ਕੇ ਖ਼ੁਸ਼ੀ ਪ੍ਰਗਟਾਈ।