- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੀਰਤਪੁਰ ਸਾਹਿਬ ਪੁਲਿਸ ਨੇ 70 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ 70 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ 13 ਅਕਤੂਬਰ ਨੂੰ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸ਼ਨਦੀਪ ਸਿੰਘ ਉਪ ਕਪਤਾਨ ਪੁਲਿਸ ਸ੍ਰੀ ਅਨੰਦਪੁਰ ਸਾਹਿਬ ਦੀ ਨਿਗਰਾਨੀ ਹੇਠ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਕਾਰ ’ਚ ਸਵਾਰ ਹੋ ਕੇ ਨਸ਼ੀਲਾ ਪਦਾਰਥ ਲੈ ਕੇ ਇਲਾਕੇ ’ਚ ਆ ਰਹੇ ਹਨ।