- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ਵਿੱਚ ਕੀਤਾ ਨਜ਼ਰਬੰਦ

ਕਿਸਾਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਘਰ ’ਚ ਡਿਟੇਨ
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਕਿਸਾਨ ਆਗੂਆਂ ਦੀ ਫੜੋ ਫੜੀ ਜਾਰੀ ਅੱਜ ਸਮੁੱਚੇ ਪੰਜਾਬ ’ਚ ਮਾਨਸਾ ਜਿਲ੍ਹੇ ਦੇ ਇੱਕ ਨੌਜਵਾਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਇਨਸਾਫ ਲੈਣ ਦੇ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੀ ਬੁਖਲਾਹਟ ’ਚ ਆ ਕੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸਖਤ ਆਦੇਸ਼ ਕਰਦਿਆਂ ਸਮਾਜ ਸੇਵੀ ਅਤੇ ਧਰਨਿਆਂ ’ਤੇ ਪਹੁੰਚਣ ਵਾਲੇ ਕਿਸਾਨ ਆਗੂਆਂ ਨੂੰ ਘਰਾਂ ਦੇ ’ਚ ਡਿਟੇਨ ਕੀਤਾ ਗਿਆ ਅਤੇ ਕੁਝ ਕਿਸਾਨਾਂ ਨੂੰ ਥਾਣਿਆਂ ਦੇ ’ਚ ਬੰਦ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਦੱਸਿਆ ਕਿ ਅੱਜ ਸਵੇਰੇ ਹੀ ਚੌਂਕੀ ਇੰਚਾਰਜ ਭਰਤਗੜ੍ਹ ਵੱਲੋਂ ਮੈਨੂੰ ਘਰ ਦੇ ’ਚ ਡਿਟੇਨ ਕਰ ਦਿੱਤਾ ਗਿਆ ਭਾਂਵੇਂ ਕਿ ਇਸ ਇਲਾਕੇ ’ਚ ਕਦੇ ਵੀ ਕੋਈ ਹਿੰਸਾ ਦੀ ਘਟਨਾ ਨਹੀਂ ਵਾਪਰੀ ਲੋਕ ਸ਼ਾਂਤੀ ਪੂਰਵਕ ਆਪਣਾ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਪਰ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ’ਚ ਚੰਗੇ ਨਹੀਂ ਨਿਕਲਣਗੇ।
ਲੋਕਤੰਤਰ ’ਚ ਲੋਕਾਂ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਮਿਲਦਾ ਹੈ। ਰੋਸ ਪ੍ਰਦਰਸ਼ਨ ਸ਼ਾਂਤੀਪੂਰਵਕ ਕਰਨ ਦਾ ਅਧਿਕਾਰ ਹੈ ਪਰ ਫਿਰ ਵੀ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਤੇ ਕਤਲ ਕਰਨ ਵਾਲੇ ਨੂੰ ਇਕ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੀ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ।