- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਤਨ ਧਨੇੜਾ ਵੱਲੋਂ ਨਵਜਨਮੇ ਬੱਚਿਆਂ ਨੂੰ ਤੋਹਫ਼ੇ ਦੇ ਕੇ ਕੀਤਾ ਸਨਮਾਨਿਤ

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ: ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਰਤਨ ਕੁਮਾਰ ਧਨੇੜਾ ਵੱਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਮੀਤ ਪ੍ਰਧਾਨ ਅਮਰ ਸੋਢੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦੋਵਾਂ ਆਗੂਆਂ ਨੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ’ਤੇ ਤੰਦਰੁਸਤੀ ਦੀ ਕਾਮਨਾ ਕੀਤੀ।
ਇਸ ਮੌਕੇ ਰਤਨ ਕੁਮਾਰ ਧਨੇੜਾ ਨੇ ਕਿਹਾ ਕਿ ਬੱਚੇ ਰੱਬ ਦਾ ਰੂਪ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਮਾਸੂਮ ਮੁਸਕਰਾਹਟਾਂ ਮਨ ਨੂੰ ਸਕੂਨ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕਰਨਾ ਉਨ੍ਹਾਂ ਲਈ ਖੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ। ਉਨ੍ਹਾਂ ਅਨੁਸਾਰ ਸਮਾਜ ’ਚ ਖੁਸ਼ੀਆਂ ਸਾਂਝੀਆਂ ਕਰਨ ਅਤੇ ਲੋੜਵੰਦ ਪਰਿਵਾਰਾਂ ਦੀ ਹੌਸਲਾ ਅਫ਼ਜ਼ਾਈ ਕਰਨ ਨਾਲ ਆਪਸੀ ਪਿਆਰ ਅਤੇ ਸਾਂਝ ਦੀ ਭਾਵਨਾ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਨੇ ਸਰਕਾਰੀ ਹਸਪਤਾਲ ’ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਅਸਲ ਮਕਸਦ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਲ ਹੋਣਾ ਅਤੇ ਲੋੜ ਸਮੇਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਹੈ। ਉਨ੍ਹਾਂ ਭਵਿੱਖ ’ਚ ਵੀ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦੀ ਗੱਲ ਕਹੀ। ਇਸ ਮੌਕੇ ਹਸਪਤਾਲ ਦੇ ਸੀਨੀਅਰ ਡਾਕਟਰ ਰਣਵੀਰ ਸਿੰਘ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਵੀਰੂ, ਜੋਬਨ, ਵਿਕਾਸ, ਸ਼ਾਂਤਨੂੰ, ਪਰਦੀਪ, ਇਸ਼ਾਨ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।