ਬਾਬਾ ਸ਼ਸ਼ੀ ਪਾਲ ਸਿੰਘ ਤੇ ਬਾਬਾ ਚੈਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ ਬਾਬਾ ਸ਼ਸ਼ੀ ਪਾਲ ਸਿੰਘ ਤੇ ਬਾਬਾ ਚੈਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ
Publish Date: Sun, 18 Oct 2026 04:41 PM (IST)
Updated Date: Sun, 18 Oct 2026 04:42 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੋਪੜ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਜਥੇਬੰਦਕ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਪਿੰਡ ਖੱਡ ਰਾਜਗਿਰੀ ਦੇ ਬਾਬਾ ਸ਼ਸ਼ੀ ਪਾਲ ਸਿੰਘ ਅਤੇ ਪਿੰਡ ਬਾਹਮਣਮਾਜਰਾ ਦੇ ਬਾਬਾ ਚੈਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਮੂਲੀਅਤ ਕੀਤੀ। ਦੋਵੇਂ ਆਗੂ ਪੁਰਾਣੇ ਟਕਸਾਲੀ ਅਕਾਲੀ ਆਗੂ ਦੱਸੇ ਜਾ ਰਹੇ ਹਨ। ਉਨ੍ਹਾਂ ਦੇ ਜਥੇਬੰਦੀ ’ਚ ਸ਼ਾਮਲ ਹੋਣ ਨੂੰ ਹਲਕਾ ਰੋਪੜ ’ਚ ਪਾਰਟੀ ਦੀਆਂ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਦੋਵਾਂ ਆਗੂਆਂ ਦਾ ਜਥੇਬੰਦੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਤਜਰਬੇਕਾਰ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਮਹੱਤਵਪੂਰਨ ਹੈ। ਉਨ੍ਹਾਂ ਉਮੀਦ ਜਤਾਈ ਕਿ ਦੋਵੇਂ ਆਗੂ ਜਥੇਬੰਦੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਨਿਭਾਉਣਗੇ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਹਲਕਾ ਰੋਪੜ ’ਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਵੱਖ-ਵੱਖ ਪਿੰਡਾਂ ’ਚ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕਮਲਜੀਤ ਸਿੰਘ ਸੇਖਪੁਰ, ਗੁਰਬਖਸ਼ ਸਿੰਘ ਫੌਜੀ ਨੌਧੇਮਾਜਰਾ, ਹਰਪ੍ਰੀਤ ਸਿੰਘ ਅਤੇ ਸੁਰਵਿੰਦਰ ਸਿੰਘ ਮੀਰਪੁਰ ਆਦਿ ਹਾਜ਼ਰ ਸਨ।