ਡਾ. ਸੁਭਾਸ਼ ਸ਼ਰਮਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, 200 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ ਡਾ. ਸੁਭਾਸ਼ ਸ਼ਰਮਾ ਵੱਲੋਂ ਪਿੰਡ ਬਰੂਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, 200 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ
Publish Date: Sun, 18 Oct 2026 04:49 PM (IST)
Updated Date: Sun, 18 Oct 2026 04:51 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਤਕ ਸੇਵਾ ਅਤੇ ਸਰਕਾਰ ’ਚ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਡਾ. ਸੁਭਾਸ਼ ਸ਼ਰਮਾ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਬਰੂਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 200 ਤੋਂ ਵੱਧ ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾ ਕੇ ਲਾਭ ਉਠਾਇਆ। ਕੈਂਪ ’ਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਡਾ. ਸੁਭਾਸ਼ ਸ਼ਰਮਾ, ਸੂਬਾ ਮੀਤ ਪ੍ਰਧਾਨ, ਭਾਜਪਾ ਪੰਜਾਬ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਮੌਕੇ ਲੋਕ ਸੇਵਾ ਅਤੇ ਸਮਾਜ ਭਲਾਈ ਨਾਲ ਜੁੜੇ ਉਪਰਾਲੇ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਸਮਾਜ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਮੈਡੀਕਲ ਕੈਂਪ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ’ਚ ਵੀ ਸਹਾਇਕ ਹੁੰਦੇ ਹਨ। ਡਾ. ਸੁਭਾਸ਼ ਸ਼ਰਮਾ ਨੇ ਕੈਂਪ ਦੇ ਸਫਲ ਆਯੋਜਨ ਲਈ ਮੰਡਲ ਪ੍ਰਧਾਨ ਸੁਬੇਗ ਸਿੰਘ, ਗੁਰਚਰਨ ਸਿੰਘ ਸ਼ਾਦੀ, ਹਰਸ਼ਿਤ ਜੋਸ਼ੀ ਅਤੇ ਸਮੁੱਚੀ ਟੀਮ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਮਰੀਜ਼ਾਂ ਵੱਲੋਂ ਕੈਂਪ ਦਾ ਲਾਭ ਉਠਾਉਣਾ ਇਸ ਉਪਰਾਲੇ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਮੁਫ਼ਤ ਦਵਾਈਆਂ ਅਤੇ ਐਨਕਾਂ ਦੀ ਵੰਡ ਨਾਲ ਲੋੜਵੰਦ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸਰਦਾਰ ਜਤਿੰਦਰ ਸਿੰਘ ਅਟਵਾਲ, ਕਿਸ਼ਨ ਸਿੰਘ ਸੂਬਾ, ਪਿੰਡ ਦੇ ਪਤਵੰਤੇ ਸੱਜਣ ਨਰਿੰਦਰ ਸਿੰਘ , ਹਰਵਿੰਦਰ ਸਿੰਘ , ਚੰਨ ਸਿੰਘ , ਬਲਬੀਰ ਸਿੰਘ , ਦਵਿੰਦਰ ਸਿੰਘ , ਸੋਹਣ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਕੈਂਪ ’ਚ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਲੋਕਾਂ ਦੀ ਸਿਹਤ ਸੰਭਾਲ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਅਜਿਹੇ ਲੋਕ ਭਲਾਈ ਦੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕੈਂਪ ਨੂੰ ਸਫਲ ਬਣਾਉਣ ’ਚ ਸਹਿਯੋਗ ਦੇਣ ਵਾਲੇ ਸਾਰੇ ਆਗੂਆਂ, ਵਰਕਰਾਂ, ਪਿੰਡ ਵਾਸੀਆਂ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾ ਸਕਦਾ ਹੈ ਅਤੇ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਾਂਝੇ ਯਤਨ ਜਾਰੀ ਰਹਿਣੇ ਚਾਹੀਦੇ ਹਨ।