ਨੀਸ਼ਾ ਚੱਢਾ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੁਲਾਕਾਤ ਨੀਸ਼ਾ ਚੱਢਾ ਨੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਕੀਤੀ ਸਾਂਝੀ ਮੀਟਿੰਗ
Publish Date: Sun, 18 Oct 2026 05:47 PM (IST)
Updated Date: Sun, 18 Oct 2026 05:48 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਧਰਮ ਪਤਨੀ ਨੀਸ਼ਾ ਚੱਢਾ ਨੇ ਨੂਰਪੁਰਬੇਦੀ ਵਿਖੇ ਸਥਿਤ ਵਿਧਾਇਕ ਦੇ ਦਫ਼ਤਰ ’ਚ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੁਲਾਕਾਤ ਕਰਕੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ’ਚ ਆਜ਼ਮਪੁਰ, ਗੁਰਸੇਮਾਜਰਾ, ਜੱਟਪੁਰ, ਝਿੰਜੜੀ, ਕਾਂਗੜ, ਕੁੰਭੇਵਾਲ, ਮੁਸਾਪੁਰ, ਨੂਰਪੁਰਬੇਦੀ, ਰੌਲੀ, ਸੈਣੀ ਮਾਜਰਾ, ਸਿੰਬਲਮਾਜਰਾ ਅਤੇ ਸਿੰਘਪੁਰ ਸਮੇਤ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਡਮ ਨਿਸ਼ਾ ਚੱਢਾ ਨੇ ਹਾਜ਼ਰ ਸਖੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਚਰਚਾ ਕਰਦਿਆਂ ਔਰਤਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਔਰਤਾਂ ਦੀ ਸਮਾਜਿਕ ਗਤੀਵਿਧੀਆਂ ’ਚ ਭਾਗੀਦਾਰੀ ਅਤੇ ਲੋਕ ਭਲਾਈ ਦੇ ਕਾਰਜਾਂ ’ਚ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਰੂਪਨਗਰ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਸਖੀਆਂ ਨਾਲ ਚਰਚਾ ਕੀਤੀ ਗਈ। ਹਲਕੇ ਦੇ ਵਿਕਾਸ ਅਤੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਪਿੰਡਾਂ ਦੀਆਂ ਔਰਤਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੋੜਨ ਦੀ ਮਹੱਤਤਾ ਬਾਰੇ ਵੀ ਗੱਲਬਾਤ ਹੋਈ। ਨੂਰਪੁਰਬੇਦੀ ਵਿਖੇ ਹੋਈ ਇਸ ਮੀਟਿੰਗ ’ਚ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਦੀ ਸ਼ਮੂਲੀਅਤ ਰਹੀ। ਮੈਡਮ ਨੀਸ਼ਾ ਚੱਢਾ ਵੱਲੋਂ ਕੀਤੀ ਗਈ ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਦੇ ਲੋਕ ਭਲਾਈ ਕਾਰਜਾਂ ਅਤੇ ਹਲਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਫੋਟੋ ਕੈਪਸ਼ਨ: ਫ