ਜਸਵਿੰਦਰ ਸਿੰਘ ਰਤਨ ਨੇ ਬਜ਼ੁਰਗਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਤੇ ਬੂਟੇ ਲਾ ਕੇ ਮਨਾਇਆ ਜਨਮਦਿਨ ਬਜ਼ੁਰਗਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਅਤੇ ਬੂਟੇ ਲਗਾ ਕੇ ਜਸਵਿੰਦਰ ਸਿੰਘ ਰਤਨ ਨੇ ਮਨਾਇਆ ਜਨਮਦਿਨ
Publish Date: Mon, 19 Oct 2026 04:07 PM (IST)
Updated Date: Mon, 19 Oct 2026 04:09 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਰੀਜਨ ਚੇਅਰਮੈਨ ਅਤੇ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਰਤਨ ਨੇ ਆਪਣਾ ਜਨਮਦਿਨ ਬਾਬਾ ਵਿਸਾਖਾ ਸਿੰਘ ਬਿਰਧ ਆਸ਼ਰਮ ਅਗੰਮਪੁਰ ਵਿਖੇ ਬਜ਼ੁਰਗਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਅਤੇ ਬੂਟੇ ਲਗਾ ਕੇ ਬੜੇ ਹੀ ਸਾਦੇ ਅਤੇ ਸੇਵਾ ਭਾਵਨਾ ਵਾਲੇ ਢੰਗ ਨਾਲ ਮਨਾਇਆ। ਇਸ ਮੌਕੇ ਅਲਾਇੰਸ ਕਲੱਬ ਦੇ ਸਾਬਕਾ ਗਵਰਨਰ ਡਾ. ਹਰਦਿਆਲ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਜਸਵਿੰਦਰ ਸਿੰਘ ਰਤਨ ਨੇ ਕਿਹਾ ਕਿ ਜਨਮਦਿਨ ਵਰਗੇ ਖੁਸ਼ੀ ਦੇ ਮੌਕਿਆਂ ਨੂੰ ਸਮਾਜ ਸੇਵਾ ਦੇ ਕਾਰਜਾਂ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਨਾਲ ਸਮਾਂ ਬਿਤਾਉਣਾ, ਉਨ੍ਹਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀਆਂ ਖੁਸ਼ੀਆਂ ’ਚ ਸ਼ਾਮਲ ਹੋਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣਾ ਵੀ ਮਨੁੱਖਤਾ ਦੀ ਵੱਡੀ ਸੇਵਾ ਹੈ, ਕਿਉਂਕਿ ਸਾਫ਼-ਸੁਥਰਾ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਹਰਦਿਆਲ ਸਿੰਘ ਪੰਨੂ ਨੇ ਜਸਵਿੰਦਰ ਸਿੰਘ ਰਤਨ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਲਈ ਪ੍ਰੇਰਨਾ ਸਰੋਤ ਬਣਦੇ ਹਨ। ਉਨ੍ਹਾਂ ਕਿਹਾ ਕਿ ਅਲਾਇੰਸ ਕਲੱਬ ਹਮੇਸ਼ਾ ਸਮਾਜ ਸੇਵਾ, ਵਾਤਾਵਰਨ ਸੰਭਾਲ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਆਪਣੇ ਖੁਸ਼ੀ ਦੇ ਮੌਕੇ ਅਜਿਹੇ ਨੇਕ ਕਾਰਜਾਂ ਨਾਲ ਮਨਾਉਣ ਦੀ ਅਪੀਲ ਕੀਤੀ। ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਜਸਵਿੰਦਰ ਸਿੰਘ ਰਤਨ ਵੱਲੋਂ ਆਪਣਾ ਜਨਮਦਿਨ ਬਜ਼ੁਰਗਾਂ ਦੇ ਨਾਲ ਮਨਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਭਵਿੱਖ ’ਚ ਵੀ ਬੂਟੇ ਲਗਾਉਣ, ਮੈਡੀਕਲ ਕੈਂਪ ਲਗਾਉਣ, ਬਜ਼ੁਰਗਾਂ ਦੀ ਸੇਵਾ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਵਰਗੇ ਸਮਾਜ ਭਲਾਈ ਦੇ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਮੌਕੇ ਕਲੱਬ ਦੇ ਕੈਸ਼ੀਅਰ ਅਵਤਾਰ ਸਿੰਘ, ਪੀ.ਆਰ.ਓ. ਮਾਸਟਰ ਸੰਜੀਵ ਧਰਮਾਣੀ, ਪ੍ਰਿੰਸੀਪਲ ਨਿਰੰਜਨ ਸਿੰਘ ਰਾਣਾ, ਸੁਖਵਿੰਦਰ ਸਿੰਘ ਬਿੱਟੂ, ਮਹਿੰਦਰ ਮੋਹਨ ਸਿੰਘ, ਆਤਮਾ ਸਿੰਘ ਘੱਟੀਵਾਲ, ਗੁਰਪ੍ਰੀਤਮ ਸਿੰਘ, ਸੁਰਿੰਦਰ ਸਿੰਘ, ਮੈਨੇਜਰ ਗੁਰਪ੍ਰਤਾਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮੂਹ ਮੈਂਬਰਾਂ ਨੇ ਜਸਵਿੰਦਰ ਸਿੰਘ ਰਤਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।