ਦਲਜੀਤ ਸਿੰਘ ਮਾਂਗੇਵਾਲ ਵੱਲੋਂ ਭਾਜਪਾ ਵਰਕਰਾਂ ਦਾ ਭਾਰੀ ਇਕੱਠ ਦਲਜੀਤ ਸਿੰਘ ਮਾਂਗੇਵਾਲ ਵੱਲੋਂ ਭਾਜਪਾ ਵਰਕਰਾਂ ਦਾ ਭਾਰੀ ਇਕੱਠ
Publish Date: Mon, 19 Oct 2026 05:55 PM (IST)
Updated Date: Mon, 19 Oct 2026 05:57 PM (IST)
ਡਾ. ਸੁਭਾਸ਼ ਸ਼ਰਮਾ ਅਤੇ ਰਤਨ ਕੁਮਾਰ ਧਨੇੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪਿੰਡ ਮਾਂਗੇਵਾਲ ਵਿਖੇ ਦਲਜੀਤ ਸਿੰਘ ਮਾਂਗੇਵਾਲ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਭਾਰੀ ਇਕੱਠ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਦੌਰਾਨ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਨੇ ਪਿੰਡ ਦੇ ਵੱਖ-ਵੱਖ ਪਤਵੰਤੇ ਸੱਜਣਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਇਲਾਕੇ ਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਆਪਣੇ ਘਰ ਵਿਖੇ ਭਾਜਪਾ ਦਾ ਝੰਡਾ ਵੀ ਲਹਿਰਾਇਆ। ਇਸ ਨਾਲ ਪਾਰਟੀ ਵਰਕਰਾਂ ਵਿੱਚ ਜੋਸ਼ ਦੀ ਨਵੀਂ ਲਹਿਰ ਦੇਖਣ ਨੂੰ ਮਿਲੀ। ਡਾ. ਸੁਭਾਸ਼ ਸ਼ਰਮਾ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਨੇ ਦਲਜੀਤ ਸਿੰਘ ਮਾਂਗੇਵਾਲ ਵੱਲੋਂ ਭਾਜਪਾ ਵਰਕਰਾਂ ਦੇ ਕੀਤੇ ਗਏ ਇਸ ਭਾਰੀ ਇਕੱਠ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੀ ਇਸ ਪਹਿਲਕਦਮੀ ਨੂੰ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਵਜੋਂ ਦੇਖਿਆ ਗਿਆ। ਇਸ ਮੌਕੇ ਭਾਜਪਾ ਮੰਡਲ ਦੇ ਜਨਰਲ ਸਕੱਤਰ ਪਰਦੀਪ ਕੋਟਲਾ, ਕੀਰਤਪੁਰ ਮੰਡਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਸ਼ਾਦੀ, ਮੁਕੇਸ਼ ਨੱਢਾ, ਜਗਦੀਪ ਸਿੰਘ ਪਿੰਕੂ, ਮੋਹਿਤ ਸ਼ਰਮਾ, ਸੁਬੇਗ ਸਿੰਘ ਸੂਬਾ, ਹਰਮਨਜੀਤ ਸਿੰਘ ਪ੍ਰਿੰਸ, ਬਰਿੰਦਰ ਵਿੱਕੀ, ਨਵ-ਨਿਯੁਕਤ ਜਨਰਲ ਸਕੱਤਰ ਸਵਿੰਦਰ ਸਿੰਘ ਸੋਨੂੰ ਅਤੇ ਨੰਗਲ ਕਮੇਟੀ ਦੇ ਸਾਬਕਾ ਪ੍ਰਧਾਨ ਪਿੰਕੀ ਜੀ ਸਮੇਤ ਭਾਰੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।