- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤਰੀ ਸੱਭਿਆਚਾਰਕ ਮੇਲੇ ਵਿੱਚ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਖੇਤਰੀ ਸੱਭਿਆਚਾਰਕ ਮੇਲੇ ਦੇ ਚੌਥੇ ਤੇ ਆਖਰੀ ਦਿਨ ਲੰਮੀਆਂ ਹੇਕਾਂ, ਪਹਿਰਾਵਾ ਪ੍ਰਦਰਸ਼ਨੀ ਅਤੇ ਗਿੱਧੇ ਦੀ ਸਟੇਜ ਪਰਫਾਰਮੈਂਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਰਕਾਰੀ ਸ਼ਿਵਾਲਿਕ ਕਾਲਜ, ਨਵਾਂ ਨੰਗਲ ਦੇ ਵਿਦਿਆਰਥੀਆਂ ਨੇ ਮੇਲੇ ਦੌਰਾਨ ਵੱਖ-ਵੱਖ ਸੱਭਿਆਚਾਰਕ ਅਤੇ ਸਿਰਜਣਾਤਮਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।
ਪਿਛਲੇ ਤਿੰਨ ਦਿਨਾਂ ਦੌਰਾਨ ਹੋਏ ਮੁਕਾਬਲਿਆਂ ’ਚ ਕਾਲਜ ਨੇ ਮਾਈਮ ’ਚ ਦੂਜਾ, ਸਕਿੱਟ ’ਚ ਤੀਜਾ, ਕੋਰੀਓਗ੍ਰਾਫੀ ’ਚ ਤੀਜਾ, ਨੁੱਕੜ ਨਾਟਕ ’ਚ ਤੀਜਾ ਅਤੇ ਕੁਇਜ਼ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸੱਭਿਆਚਾਰਕ ਕੁਇਜ਼ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਲੋਕ ਕਲਾਵਾਂ ਦੇ ਮੁਕਾਬਲਿਆਂ ’ਚ ਇੰਨੂ ਬਣਾਉਣ ’ਚ ਤੀਜਾ ਅਤੇ ਕ੍ਰੋਸ਼ੀਆ ਕਲਾ ’ਚ ਦੂਜਾ ਸਥਾਨ ਹਾਸਲ ਕੀਤਾ। ਮਿਮਿਕਰੀ ’ਚ ਵੀ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਕਾਲਜ ਦੀਆਂ ਇਨ੍ਹਾਂ ਪ੍ਰਾਪਤੀਆਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸੱਭਿਆਚਾਰਕ ਰੁਚੀ ਨੂੰ ਉਜਾਗਰ ਕੀਤਾ। ਕਾਲਜ ਦੇ ਪ੍ਰਿੰਸੀਪਲ ਸਰਦਾਰ ਨਵਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਤਿਆਰ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਯੂਥ ਕੋਆਰਡੀਨੇਟਰ ਪ੍ਰੋਫੈਸਰ ਜਗਪਾਲ ਸਿੰਘ ਪ੍ਰੋਫੈਸਰ ਬਲਜਿੰਦਰ ਕੌਰ ਗਿੱਧੇ ਦੇ ਕੋਆਰਡੀਨੇਟਰ ਡਾ. ਦਿਲਜੀਤ ਕੌਰ ਡਾ. ਸੁਖਵਿੰਦਰ ਕੌਰ ਪ੍ਰੋਫੈਸਰ ਕਮਲੇਸ਼ ਰਾਣੀ, ਅਮਰਜੀਤ ਸਿੰਘ ਡਾ. ਕਮਲ ਕੁਮਾਰ ਅਤੇ ਹੋਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸ਼ਾਮਿਲ ਸਨ।