ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਮਾਗਮ 26 ਨੂੰ ਪਿੰਡ ਜਿਓਵਾਲ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਮਾਗਮ 26 ਅਕਤੂਬਰ ਨੂੰ
Publish Date: Tue, 20 Oct 2026 04:37 PM (IST)
Updated Date: Tue, 20 Oct 2026 04:39 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਭਗਵਾਨ ਵਾਲਮੀਕਿ ਸਭਾ ਪਿੰਡ ਜਿਉਵਾਲ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਉਣ ਵਾਲੀ 26 ਅਕਤੂਬਰ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਭਗਵਾਨ ਮਹਾਰਿਸ਼ੀ ਵਾਲਮੀਕਿ ਮੰਦਰ ਪਿੰਡ ਜਿਉਵਾਲ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਭਗਵਾਨ ਵਾਲਮੀਕਿ ਸਭਾ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਮਾਗਮ ਦੌਰਾਨ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ’ਚ ਸ਼ਰਧਾਲੂ ਪਹੁੰਚ ਕੇ ਮੱਥਾ ਟੇਕਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਵਾਲਮੀਕਿ ਸਭਾ ਦੇ ਕਾਰਜਕਾਰੀ ਪ੍ਰਧਾਨ ਰਮੇਸ਼ ਕੁਮਾਰ ਨੇ ਦੱਸਿਆ ਕਿ 26 ਅਕਤੂਬਰ ਨੂੰ ਸਵੇਰੇ 11 ਵਜੇ ਸਭ ਤੋਂ ਪਹਿਲਾਂ ਵਾਲਮੀਕਿ ਮੰਦਰ ਵਿਖੇ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਤੋਂ ਬਾਅਦ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਭਜਨ ਗਾਇਕ ਰਾਜ ਖੋਸਲਾ ਅਤੇ ਰਿੰਸੀ ਸ਼ੇਰਗਿੱਲ ਤੋਂ ਇਲਾਵਾ ਵੱਖ-ਵੱਖ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਰਾਹੀਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਧਾਰਮਿਕ ਸਮਾਗਮ ਦੌਰਾਨ ਹਾਜ਼ਰ ਸ਼ਰਧਾਲੂਆਂ ਲਈ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸ੍ਰੀ ਵਾਲਮੀਕਿ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਧਾਰਮਿਕ ਸਮਾਗਮ ’ਚ ਸ਼ਾਮਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਬਲਵੀਰ ਸਿੰਘ, ਮਨਜੀਤ ਸਿੰਘ, ਰਮੇਸ਼ ਅਟਵਾਲ, ਹਨੀ, ਅਭਿਸ਼ੇਕ, ਸੁਮਿਤ, ਕਮਲ, ਆਸ਼ੂ ਅਤੇ ਅਮਿਤ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।