ਸਰਕਾਰੀ ਸਕੂਲ ਕਾਂਗੜ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਸਰਕਾਰੀ ਸਕੂਲ ਕਾਂਗੜ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Publish Date: Tue, 20 Oct 2026 05:01 PM (IST)
Updated Date: Tue, 20 Oct 2026 05:03 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਯੁਵਾ ਕੌਸ਼ਲ ਉਤਸਵ-2026 ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਪਾਖਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਯੁਵਾ ਕੌਸ਼ਲ ਉਤਸਵ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਨਾਟਕ ਮੁਕਾਬਲੇ ’ਚ ਪਹਿਲਾ, ਸਕਿੱਟ ਮੁਕਾਬਲੇ ’ਚ ਦੂਜਾ ਅਤੇ ਡਾਂਸ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਲਈ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਪਾਖਰ ਸਿੰਘ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ’ਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਸਮਾਜਿਕ ਚੇਤਨਾ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਆਉਣ ਵਾਲੇ ਸਮੇਂ ’ਚ ਹੋਰ ਵੱਡੀਆਂ ਪ੍ਰਾਪਤੀਆਂ ਕਰ ਸਕਣ। ਇਸ ਮੌਕੇ ਦਿਪੰਕਰ ਕੌਸ਼ਲ, ਸੁਖਦੇਵ ਸਿੰਘ ਰੰਧਾਵਾ, ਅਰਪਨ ਕੁਮਾਰ, ਨਵਨੀਤ ਕੁਮਾਰ, ਸੁਰਿੰਦਰ ਪਾਲ ਸਿੰਘ, ਦਵਿੰਦਰ ਕਲਰਕ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਾਮ ਪਾਲ, ਭੁਵਨੇਸ਼ ਰਾਣਾ, ਮਮਤਾ ਰਾਣੀ, ਸੁਮਨ ਦੇਵੀ, ਮੈਡਮ ਹੀਨਾ, ਕੈਂਪਸ ਮੈਨੇਜਰ ਬਲਵੰਤ ਸਿੰਘ, ਮਾਸਟਰ ਦਵਿੰਦਰ ਬਾਲੇਵਾਲ, ਆਰਤੀ, ਮਨੀਸ਼ਾ, ਹਰਦੀਪ, ਕਮਲੇਸ਼ ਰਾਣੀ ਅਤੇ ਸਿਮਰਨ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।