- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ਼ ਪ੍ਰਦਰਸ਼ਨ: ਸੁਰਿੰਦਰ ਕੁਮਾਰ

25 ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਤਿੱਖੇ ਸੰਘਰਸ਼ ਦਾ ਐਲਾਨ : ਜਸਬੀਰ ਜਿੰਦਬੜੀ
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਨਾਲ 15 ਅਕਤੂਬਰ ਨੂੰ ਹੋਈ ‘ਪੈਨਲ ਮੀਟਿੰਗ’ ’ਚ ਬਣੀ ਸਹਿਮਤੀ ਮੁਤਾਬਿਕ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ’ਚ ਤਬਦੀਲੀ) ਬਿੱਲ- 2026 ਅਧੀਨ ਦੀਵਾਲੀ ਤੋਂ ਪਹਿਲਾਂ ‘ਜੁਆਨਿੰਗ-ਪੱਤਰ’ ਦੇਣ ਤੋਂ ਮੁਕਰਨ ਦੇ ਰੋਸ ਸਵਰੂਪ ਵਜੋਂ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਫੈਸਲੇ ਤਹਿਤ ਅੱਜ ਦੁਸ਼ਿਹਰੇ ਦੇ ਤਿਉਹਾਰ ’ਤੇ ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿ ਨੰਬਰ 31 ਜਿਲ੍ਹਾਂ ਰੋਪੜ ਬੈਂਚ ਨੰਗਲ ਦੇ ਠੇਕਾ ਮੁਲਾਜਮਾਂ ਵੱਲੋਂ ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲਾ ਰੋਪੜ ਤਹਿਸੀਲ ਨੰਗਲ ਦੇ ਸੂਬਾ ਆਗੂ ਜਸਬੀਰ ਸਿੰਘ ਜਿੰਦਬੜੀ, ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ, ਜਰਨਲ ਸਕੱਤਰ ਸੋਨੂੰ ਕੁਮਾਰ, ਸਤਨਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 15 ਅਕਤੂਬਰ 2026 ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ’ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ (ਵੇਰਕਾ), ਵੇਅਰਹਾਊਸ, ਪੀ.ਡਬਲਯੂ.ਡੀ.ਇਲੈਕਟਰਿਕ ਵਿੰਗ ’ਚ ਬਤੌਰ ਇੰਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ ਆਦਿ ਵੱਖ-ਵੱਖ ਕੈਟਾਗਿਰੀਆਂ ਅਧੀਨ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ’ਚ ਤਬਦੀਲੀ) ਬਿੱਲ- 2026 ਅਧੀਨ ‘ਜੁਆਨਿੰਗ-ਪੱਤਰ’ ਸਬੰਧਤ ਵਿਭਾਗੀ ਅਧਿਕਾਰੀ ਚਿੱਠੀ ਜਾਰੀ ਨਾਂ ਕਰਕੇ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ ਅਤੇ ਲਾਰੇ ਲਗਾ ਕੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ, ਜਿਸਦੇ ਕਾਰਨ ਠੇਕਾ ਮੁਲਾਜਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਐਲਾਨ ਕੀਤਾ ਗਿਆ ਕਿ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ’ਚ ਸ਼ਾਮਲ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ- 2026 ਅਧੀਨ ਬਿਨ੍ਹਾਂ ਸ਼ਰਤ ਤੁਰੰਤ ‘ਜੁਆਨਿੰਗ-ਪੱਤਰ’ ਦਿੱਤੇ ਜਾਣ। ਘੱਟੋ-ਘੱਟ ਉਜਰਤ ਦੇ ਕਾਨੂੰ 1948 ’ਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਤੈਅ ਕੀਤੀ ਜਾਵੇ, ਈ.ਪੀ.ਐਫ. ਅਤੇ ਈਐੱਸਆਈ. ਸਹੂਲਤਾਂ ਲਾਗੂ ਕਰਨ ਸਮੇਤ ‘ਮੰਗ-ਪੱਤਰ’ ’ਚ ਦਰਜ ਮੰਗਾਂ-ਮਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ’ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਮਿਤੀ 25 ਅਕਤੂਬਰ 2026 ਨੂੰ ਮੁੱਖ ਮੰਤਰੀ, ਪੰਜਾਬ ਸਰਕਾਰ ਦੇ ਧੂਰੀ ਹਲਕੇ ’ਚ ‘ਸੂਬਾ ਪੱਧਰੀ ਰੋਸ ਰੈਲੀ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਜ਼ਿਲ੍ਹਾਂ ਰੋਪੜ ਬ੍ਰਾਂਚ ਨੰਗਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ। ਇਸ ਮੌਕੇ ’ਤੇ ਭੁਪਿੰਦਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਬੇਲਾ, ਨਰਿੰਦਰ ਕੁਮਾਰ, ਫੁੰਮਣ ਸਿੰਘ, ਸੰਕਰ ਦਾਸ, ਸੰਜੀਵ ਰਾਣਾ, ਰਾਜ ਕੁਮਾਰ, ਜਸਬੀਰ ਕੌਰ ਆਦਿ ਹਾਜ਼ਿਰ ਸਨ ।