32ਵੇਂ ਛਿੰਝ ਮੇਲੇ ’ਚ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 32ਵੇਂ ਛਿੰਝ ਮੇਲੇ ਵਿੱਚ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Publish Date: Tue, 20 Oct 2026 05:48 PM (IST)
Updated Date: Tue, 20 Oct 2026 05:48 PM (IST)
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਤੇ ਸੱਭਿਆਚਾਰਕ ਮੇਲਿਆਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ : ਬਲਰਾਮ ਪਰਾਸ਼ਰ ਪੱਤਰ ਪ੍ਰੇ੍ਰਕ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਪਿੰਡ ਗੰਗ ’ਚ 32ਵੇਂ ਛਿੰਝ ਮੇਲੇ ਦੌਰਾਨ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਰਵਾਇਤੀ ਕੁਸ਼ਤੀ ਮੁਕਾਬਲਿਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਦੱਸਿਆ। ਇਸ ਮੌਕੇ ਬਲਰਾਮ ਪਰਾਸ਼ਰ ਵੱਲੋਂ ਝੰਡੀ ਦੀ ਕੁਸ਼ਤੀ ਦੇ ਮੁੱਖ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਜੁੱਟ ਛਡਾਉਣ ਦੀ ਰਸਮ ਵੀ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਛਿੰਝ ਮੇਲੇ ਅਤੇ ਕੁਸ਼ਤੀ ਮੁਕਾਬਲੇ ਪੰਜਾਬ ਦੀਆਂ ਪੁਰਾਤਨ ਰਵਾਇਤਾਂ ਨੂੰ ਜਿਉਂਦਾ ਰੱਖਣ ਦੇ ਨਾਲ-ਨਾਲ ਨੌਜਵਾਨਾਂ ’ਚ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਬਲਰਾਮ ਪਰਾਸ਼ਰ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਸਮਾਜ ਦੀ ਸਭ ਤੋਂ ਵੱਡੀਆਂ ਜ਼ਿੰਮੇਵਾਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਛਿੰਝ ਮੇਲੇ, ਕਬੱਡੀ ਕੱਪ ਅਤੇ ਹੋਰ ਸੱਭਿਆਚਾਰਕ ਤੇ ਖੇਡ ਸਮਾਗਮ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਤਾਂ ਉਨ੍ਹਾਂ ’ਚ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਉਹ ਆਪਣਾ ਸਮਾਂ ਸਕਾਰਾਤਮਕ ਗਤੀਵਿਧੀਆਂ ’ਚ ਲਗਾਉਣ ਲਈ ਪ੍ਰੇਰਿਤ ਹੁੰਦੇ ਹਨ। ਅਜਿਹੇ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਪੰਜਾਬ ਦੀ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ’ਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਦੇ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ। ਛਿੰਝ ਕਮੇਟੀ ਦੇ ਪ੍ਰਧਾਨ ਰਾਮ ਸਿੰਘ ਬਿੱਟੂ ਸਰਪੰਚ ਪਿੰਡ ਗੱਗ, ਪੰਚ ਸੁਨੀਲ ਕੁਮਾਰ, ਪੰਚ ਗੁਰਵਿੰਦਰ ਸਿੰਘ, ਕਮੈਂਟਰ ਸੰਜੂ ਪੰਡਿਤ ਵੱਲੋਂ ਬਲਰਾਮ ਪਰਾਸ਼ਰ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਉਨ੍ਹਾਂ ਨੇ ਪਹਿਲਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਪੰਜਾਬ ਤੇ ਭਾਰਤ ਦਾ ਨਾਮ ਰੌਸ਼ਨ ਕਰਨ।ਇਸ ਮੌਕੇ ਅਨਮੋਲ ਰਾਣਾ, ਨਿਤੀਨ ਬਾਲੀ, ਲਖਣ ਕੁਮਾਰ, ਧਰੂਪਲ ਪਰਾਸ਼ਰ, ਧਰਮ ਵੀਰ ਕੌਂਡਲ ਸਾਬਕਾ ਸਰਪੰਚ, ਤੇਜਸ ਪਰਾਸ਼ਰ, ਗੋਪਾਲ ਗੌਰੀ, ਪਿਯੂਸ਼ ਕੁਮਾਰ, ਵਿਜੈ ਕੁਮਾਰ ਸ਼ਰਮਾ ਅਤੇ ਦਿਲਾਵਰ ਸਿੰਘ ਬੱਬਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।