ਸੋਨੂ ਚੌਧਰੀ ਦਾ ਅੰਤਿਮ ਸੰਸਕਾਰ ਸੋਨੂ ਚੌਧਰੀ ਦਾ ਗੁਰਦੁਆਰਾ ਪਤਾਲਪੁਰੀ ਸਾਹਿਬ ਨਜਦੀਕ ਸ਼ਮਸ਼ਾਨ ਘਾਟ ਵਿੱਚ ਹੋਇਆ ਅੰਤਿਮ ਸੰਸਕਾਰ
Publish Date: Tue, 20 Oct 2026 06:12 PM (IST)
Updated Date: Tue, 20 Oct 2026 06:12 PM (IST)
ਹਰਜੋਤ ਬੈਂਸ ਸਮੇਤ ਟੀਮ ਆਪ ਨੇ ਦਿੱਤੀ ਸ਼ਰਧਾਂਜਲੀ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਚੰਗਰ ਇਲਾਕੇ ਨਾਲ ਸੰਬੰਧਿਤ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਟੀਮ ਨਾਲ ਜੁੜੇ ਹੋਏ ਨੌਜਵਾਨ ਸੋਨੂ ਚੌਧਰੀ ਦਾ ਗੁਰਦੁਆਰਾ ਪਤਾਲਪੁਰੀ ਸਾਹਿਬ ਨਜਦੀਕ ਬਣੇ ਸ਼ਮਸ਼ਾਨ ਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਿਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਯਾਰਾ ਦੋਸਤਾਂ ਵੱਲੋਂ ਨਮ ਅੱਖਾਂ ਨਾਲ ਸੋਨੂ ਚੌਧਰੀ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਚੌਧਰੀ ਨੂੰ ਸ਼ਰਧਾਂਜਲੀ ਦਿੱਤੀ। ਦੱਸਣ ਯੋਗ ਹੈ ਕਿ ਬੀਤੀ ਰਾਤ ਸ਼੍ਰੀ ਅਨੰਦਪੁਰ ਸਾਹਿਬ ਨਜ਼ਦੀਕ ਇੱਕ ਸੜਕ ਹਾਦਸੇ ’ਚ ਸੋਨੂ ਚੌਧਰੀ ਦੀ ਮੌਤ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਸੀ। ਆਪ ਆਗੂਆਂ ਸਮੇਤ ਇਲਾਕੇ ਦੇ ਰਾਜਨੀਤਿਕ ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਵੱਲੋਂ ਸੰਸਕਾਰ ’ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਟੀਨਾ, ਐਸੀ ਕਮਿਸ਼ਨ ਮੈਂਬਰ ਕਮਿਕਰ ਸਿੰਘ ਡਾਢੀ, ਪਰਮਿੰਦਰ ਸਿੰਘ ਜਿੰਮੀ, ਕੇਸਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਅਰੋੜਾ, ਗਗਨਦੀਪ ਸਿੰਘ ਭਾਰਜ, ਕੁਲਵਿੰਦਰ ਕੌਸ਼ਲ, ਰਿਸ਼ੀ ਚੋਪੜਾ,ਪੰਮੂ ਢਿੱਲੋਂ,ਕੂੰਨਰ ਆੜਤੀ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।