ਪਰਿਵਾਰ ਵਿਛੋੜਾ ਪਬਲਿਕ ਸਕੂਲ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲਾਂ
Publish Date: Wed, 21 Oct 2026 06:25 PM (IST)
Updated Date: Wed, 21 Oct 2026 06:27 PM (IST)
ਕਬੱਡੀ ਅੰਡਰ-11 ਲੜਕੇ ਅਤੇ ਲੜਕੀਆਂ ਨੇ ਹਾਸਲ ਕੀਤਾ ਦੂਜਾ ਸਥਾਨ ਕੁਸ਼ਤੀ ’ਚ ਅਮਨਪ੍ਰੀਤ ਸਿੰਘ ਨੇ ਵੀ ਜਿੱਤਿਆ ਦੂਜਾ ਸਥਾਨ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੱਜ ਮਿਤੀ 21 ਅਕਤੂਬਰ 2026 ਨੂੰ ਸਕੂਲ ਵਿਖੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ’ਚ ਸਕੂਲ ਦੀ ਕਬੱਡੀ ਅੰਡਰ-11 ਲੜਕਿਆਂ ਦੀ ਟੀਮ ਅਤੇ ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਸ਼ਤੀ ਦੇ ਮੁਕਾਬਲੇ ’ਚ ਵਿਦਿਆਰਥੀ ਅਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਇਹ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਦੇ ਡੀ.ਪੀ.ਈ. ਗੁਰਜੀਤ ਸਿੰਘ ਨੂੰ ਵਿਦਿਆਰਥੀਆਂ ਦੀ ਮਿਹਨਤ ਅਤੇ ਵਧੀਆ ਤਿਆਰੀ ਕਰਵਾਉਣ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵੀ ਜੇਤੂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਭਵਿੱਖ ’ਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।