ਕਿਸਾਨਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖਰੀਦਿਆ ਜਾ ਰਿਹਾ: ਸੁਖਪਾਲ ਸਿੰਘ ਕਿਸਾਨਾਂ ਦਾ ਦਾਣਾ ਦਾਣਾ ਮੰਡੀਆਂ ਵਿਚੋ ਖਰੀਦਿਆ ਜਾ ਰਿਹਾ: ਸੁਖਪਾਲ ਸਿੰਘ
Publish Date: Thu, 22 Oct 2026 05:46 PM (IST)
Updated Date: Thu, 22 Oct 2026 05:48 PM (IST)
ਅਗੰਮਪੁਰ ਅਨਾਜ ਮੰਡੀ ’ਚ 2975 ਕੁਇੰਟਲ ਝੋਨੇ ਦੀ ਹੋਈ ਆਮਦ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਝੋਨੇ ਦੇ ਸੀਜ਼ਨ ਦੌਰਾਨ ਅਗੰਮਪੁਰ ਅਨਾਜ ਮੰਡੀ ’ਚ 2975 ਕੁਇੰਟਲ ਜਿਣਸ ਦੀ ਆਮਦ ਹੋਈ ਹੈ ਤੇ 2975 ਕੁਇੰਟਲ ਝੋਨਾ ਖਰੀਦਿਆ ਗਿਆ ਹੈ। ਕਿਸਾਨਾ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਫਸਲ ਦਾ ਦਾਣਾ ਦਾਣਾ ਮੰਡੀਆਂ ’ਚੋਂ ਖਰੀਦਿਆ ਜਾ ਰਿਹਾ ਹੈ। ਇਸ ਤਹਿਤ ਸੁਖਪਾਲ ਸਿੰਘ ਐਸ.ਡੀ.ਐਮ ਵੱਲੋਂ ਅੱਜ ਅਨਾਜ ਮੰਡੀ ਅਗੰਮਪੁਰ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੁਖਪਾਲ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਕਰਦੇ ਹੋਏ ਕਿਹਾ ਕਿ ਹਰਜੋਤ ਸਿੰਘ ਬੈਂਸ ਕੈਬਨਿਟ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੀਆਂ ਮੰਡੀਆਂ ਦੀ ਨਿਰੰਤਰ ਮੋਨੀਟਰਿੰਗ ਕੀਤੀ ਜਾ ਰਹੀ ਹੈ। ਫਸਲ ਦੀ ਆਮਦ, ਖਰੀਦ, ਲਿਫਟਿੰਗ ’ਤੇ ਅਦਾਇਗੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਸੁਚਾਰੂ ਪ੍ਰਬੰਧਾਂ ਕਾਰਨ ਹੀ ਅੱਜ ਮੰਡੀਆਂ ’ਚ ਖਰੀਦ ’ਤੇ ਲਿਫਟਿੰਗ ਨਾਲ ਅਦਾਇਗੀ ਵੀ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ’ਚ ਤਹਿ ਸਮੇਂ ’ਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਜਿਣਸ ਦਾ ਦਾਣਾ ਦਾਣਾ ਖਰੀਦਿਆਂ ਜਾ ਰਿਹਾ ਹੈ ਅਤੇ ਤਹਿ ਮਾਪਦੰਡਾਂ ਅਨੁਸਾਰ ਅਦਾਇਗੀ ਕੀਤੀ ਜਾ ਰਹੀ ਹੈ।