ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਕੈਂਪ ’ਚ ਸ਼ਮੂਲੀਅਤ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਦੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਕੈਂਪ ਵਿੱਚ ਸ਼ਮੂਲੀਅਤ
Publish Date: Thu, 22 Oct 2026 05:52 PM (IST)
Updated Date: Thu, 22 Oct 2026 05:54 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ, ਨੰਗਲ ਦੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਸਟਾਫ਼ ਵੱਲੋਂ ਨੰਗਲ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰੋ. ਜੋਤੀ ਪ੍ਰਕਾਸ਼, ਲੈਬ ਸਟਾਫ਼ ਦੇ ਅਜੇ ਕੁਮਾਰ, ਪ੍ਰਸ਼ਾਂਤ ਗਿੱਲ ਅਤੇ ਵਿਦਿਆਰਥੀਆਂ ਕਰਨ ’ਤੇ ਪੰਕਜ ਬੰਗਾ ਨੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ’ਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਦੀਪ ਸਿੰਘ ਦੁਆ ਨੇ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ। ਸਾਡੇ ਵੱਲੋਂ ਕੀਤਾ ਗਿਆ ਖ਼ੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ’ਚ ਸਹਾਇਕ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੂਨਦਾਨ ਪ੍ਰਤੀ ਜਾਗਰੂਕ ਹੋਣ ਅਤੇ ਇਸ ਨੇਕ ਕਾਰਜ ਲਈ ਅੱਗੇ ਆਉਣ। ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਜੋਤੀ ਪ੍ਰਕਾਸ਼ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸੱਚੀ ਸੇਵਾ ਹੈ। ਨੌਜਵਾਨਾਂ ਨੂੰ ਅਜਿਹੇ ਸਮਾਜ ਭਲਾਈ ਦੇ ਕਾਰਜਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖ਼ੂਨ ਮੁਹੱਈਆ ਕਰਵਾਇਆ ਜਾ ਸਕੇ।ਇਸ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ।