- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਰਾਮਦਾਸ ਜੀ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਇਕੱਤਰਤਾ : ਨਵਾਂ ਨੰਗਲ

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ : ਅੱਜ ਗੁਰਦੁਆਰਾ ਸਿੰਘ ਸਭਾ, ਨਵਾਂ ਨੰਗਲ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਹੋਈ। ਕਾਰਵਾਈ ਸਕੱਤਰ ਮਹਿੰਦਰ ਸਿੰਘ ਨੇ ਬਾਖੂਬੀ ਚਲਾਈ ਗਈ। ਇਕੱਤਰਤਾ ’ਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਉਪਰੰਤ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਬੜੀ ਚੜ੍ਹਦੀ ਕਲਾ ਅਤੇ ਸ਼ਰਧਾ-ਭਾਵਨਾ ਨਾਲ ਮਨਾਏ ਜਾਣਗੇ।
ਸਾਰੇ ਕਮੇਟੀ ਮੈਂਬਰਾਂ ਨੇ ਆਪੋ-ਆਪਣੀ ਜਿੰਮੇਵਾਰੀ ਨਿਭਾਉਣ ਲਈ ਵਚਨਬੱਧਤਾ ਪ੍ਰਗਟਾਈ। ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 28 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਰਾਤ ਨੂੰ ਦੀਵਾਨ ਸਜਾਏ ਜਾਣਗੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਜੱਥਾ ਮਨੋਹਰ ਕੀਰਤਨ ਨਾਲ ਹਾਜ਼ਰੀ ਭਰੇਗਾ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਮਨਾਇਆ ਜਾਵੇਗਾ। ਪ੍ਰਭਾਤ ਫੇਰੀਆਂ 13 ਨਵੰਬਰ ਤੋਂ ਆਰੰਭ ਕੀਤੀਆਂ ਜਾਣਗੀਆਂ। ਗੁਰਪੁਰਬ ਵਾਲੇ ਦਿਨ ਰਾਗੀ ਜੱਥਿਆਂ ਅਤੇ ਕਥਾਵਾਚਕਾਂ ਵੱਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ।
ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।ਅੱਜ ਦੀ ਇਕੱਤਰਤਾ ’ਚ ਖ਼ਜ਼ਾਨਚੀ ਹਰਜੀਤ ਸਿੰਘ ਖ਼ਾਲਸਾ, ਬਲਬੀਰ ਸਿੰਘ, ਸੁਰਜੀਤ ਸਿੰਘ ਹੀਰਾ, ਬਖ਼ਸ਼ੀਸ਼ ਸਿੰਘ, ਤਰਸੇਮ ਸਿੰਘ, ਮਲਕੀਅਤ ਸਿੰਘ, ਹਰਪ੍ਰੀਤ ਸਿੰਘ, ਹਰਿ ਕ੍ਰਿਸ਼ਨ ਸਿੰਘ, ਪ੍ਰਿਤਪਾਲ ਸਿੰਘ, ਗੁਰਮਿੰਦਰ ਸਿੰਘ, ਮੱਖਣ ਸਿੰਘ, ਅਰਵਿੰਦਰ ਸਿੰਘ ਕਾਕੂ, ਜਸਦੀਪ ਸਿੰਘ, ਹਰਜੋਤ ਸਿੰਘ, ਕੁਲਜੀਤ ਸਿੰਘ, ਜਸਕੀਰਤ ਸਿੰਘ, ਮਨਪ੍ਰੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।