ਦਿਨੇਸ਼ ਚੱਢਾ ਵੱਲੋਂ ਪਿੰਡ ਮੋਠਾਪੁਰ ਤੇ ਬਿੱਲਪੁਰ ਨੂੰ 8 ਲੱਖ ਦੀ ਗ੍ਰਾਂਟ ਵਿਧਾਇਕ ਦਿਨੇਸ਼ ਚੱਢਾ ਵੱਲੋਂ ਮੋਠਾਪੁਰ ’ਤੇ ਬਿੱਲਪੁਰ ਵਿਖੇ ਲੋਕ ਮਿਲਣੀਆਂ
Publish Date: Sat, 24 Oct 2026 06:24 PM (IST)
Updated Date: Sat, 24 Oct 2026 06:25 PM (IST)
ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਦਾ ਦਿੱਤਾ ਭਰੋਸਾ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਦੇ ਪਿੰਡ ਮੋਠਾਪੁਰ ਅਤੇ ਬਿੱਲਪੁਰ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦੋਵਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 8 ਲੱਖ ਰੁਪਏ ਦੀਆਂ ਗ੍ਰਾਂਟਾਂ ਪ੍ਰਦਾਨ ਕੀਤੀਆਂ। ਇਸ ’ਚ ਪਿੰਡ ਮੋਠਾਪੁਰ ਲਈ 5 ਲੱਖ ਰੁਪਏ ਅਤੇ ਪਿੰਡ ਬਿੱਲਪੁਰ ਲਈ 3 ਲੱਖ ਰੁਪਏ ਦੀ ਗ੍ਰਾਂਟ ਸ਼ਾਮਲ ਹੈ। ਲੋਕ ਮਿਲਣੀਆਂ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਮਸਲੇ ਉਨ੍ਹਾਂ ਦੇ ਧਿਆਨ ’ਚ ਲਿਆਂਦੇ ਗਏ। ਵਿਧਾਇਕ ਨੇ ਲੋਕਾਂ ਦੀਆਂ ਗੱਲਾਂ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡ ਮੋਠਾਪੁਰ ਅਤੇ ਬਿੱਲਪੁਰ ਲਈ ਦਿੱਤੀਆਂ ਗਈਆਂ ਗ੍ਰਾਂਟਾਂ ਨਾਲ ਸਥਾਨਕ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ’ਚ ਮਦਦ ਮਿਲੇਗੀ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਕ੍ਰਿਸ਼ਨ ਸਿੰਘ ਬਿੱਲਾ, ਤਿਲਕ ਰਾਜ ਪੰਮਾ, ਰਵਿੰਦਰ ਸਿੰਘਪੁਰ ਮੈਂਬਰ ਰੋਗੀ ਕਲਿਆਣ ਸਮਿਤੀ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।