ਵਿਦਿਆਰਥੀਆਂ ਦਾ ਟਰੈਮਪੋਲੀਨ ਪਾਰਕ ਮੋਹਾਲੀ ਵਿਖੇ ਟੂਰ ਕਰਾਇਆ ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਕਾਈ ਜੰਪਰ ਟਰੈਮਪੋਲੀਨ ਪਾਰਕ ਮੋਹਾਲੀ ਵਿਖੇ ਵਿੱਦਿਅਕ ਟੂਰ ਲਿਜਾਇਆ
Publish Date: Sun, 25 Oct 2026 03:55 PM (IST)
Updated Date: Sun, 25 Oct 2026 03:58 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਦੇ ਐੱਲ.ਕੇ.ਜੀ. ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਕਾਈ ਜੰਪਰ ਟਰੈਮਪੋਲੀਨ ਪਾਰਕ, ਮੋਹਾਲੀ ਵਿਖੇ ਵਿੱਦਿਅਕ ਅਤੇ ਮਨੋਰੰਜਕ ਟੂਰ ਲਈ ਲਿਜਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ’ਚ ਭਾਗ ਲਿਆ ਅਤੇ ਖ਼ੂਬ ਆਨੰਦ ਮਾਣਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ, ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ’ਚ ਆਪਸੀ ਸਾਂਝ, ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਦੇਖ-ਰੇਖ ਹੇਠ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਂਦਿਆਂ ਯਾਦਗਾਰੀ ਪਲ ਬਿਤਾਏ। ਇਸ ਤਰ੍ਹਾਂ ਦੇ ਟੂਰ ਬੱਚਿਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਕਲਾਸਰੂਮ ਤੋਂ ਬਾਹਰ ਨਵੀਆਂ ਚੀਜ਼ਾਂ ਸਿੱਖਣ ਅਤੇ ਨਵੇਂ ਤਜ਼ਰਬੇ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਮਨੋਰੰਜਕ ਅਤੇ ਗਿਆਨਵਰਧਕ ਗਤੀਵਿਧੀਆਂ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਨਾਲ ਬੱਚਿਆਂ ’ਚ ਆਤਮ-ਵਿਸ਼ਵਾਸ, ਸਹਿਯੋਗ ਅਤੇ ਸਮਾਜਿਕ ਸਾਂਝ ਦੀ ਭਾਵਨਾ ਵਿਕਸਿਤ ਹੁੰਦੀ ਹੈ ਅਤੇ ਉਹ ਸਿੱਖਿਆ ਦੇ ਨਾਲ-ਨਾਲ ਆਪਣੇ ਬਚਪਨ ਦਾ ਵੀ ਭਰਪੂਰ ਆਨੰਦ ਮਾਣਦੇ ਹਨ। ਇਸ ਟੂਰ ਦੌਰਾਨ ਵਿਦਿਆਰਥੀਆਂ ਦੇ ਨਾਲ ਅਧਿਆਪਕ ਮਨਦੀਪ ਕੌਰ, ਸਤਵੀਰ ਕੌਰ, ਕੁਲਵਿੰਦਰ ਕੌਰ ਬਾਜਵਾ, ਕੁਲਵਿੰਦਰ ਕੌਰ ਢਾਡੀ, ਜਸਵਿੰਦਰ ਸਿੰਘ, ਰੁਪਿੰਦਰ ਕੌਰ ਅਤੇ ਸੰਤੋਸ਼ ਕੌਰ ਮੌਜੂਦ ਸਨ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਦੇਖ-ਰੇਖ ਕਰਦਿਆਂ ਟੂਰ ਨੂੰ ਸੁਚੱਜੇ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚਾੜ੍ਹਨ ’ਚ ਅਹਿਮ ਭੂਮਿਕਾ ਨਿਭਾਈ।