- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ ਨਾਲ ਸੰਬੰਧਿਤ ਹੋਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਟ੍ਰੇਨਿੰਗ

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਜਨਗਣਨਾ ਵਿਭਾਗ ਵੱਲੋਂ ਚਾਰਜ ਅਫ਼ਸਰ ਤਹਿਸੀਲਦਾਰ ਸੰਦੀਪ ਕੁਮਾਰ ਦੀ ਅਗਵਾਈ ਹੇਠ ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਦੀ ਤਿੰਨ ਰੋਜ਼ਾ ਟਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੀਲਡ ਟ੍ਰੇਨਰ ਅਤੇ ਲੈਕਚਰਰ ਰਾਬਿੰਦਰ ਸਿੰਘ ਰੱਬੀ (ਭੱਕੂ ਮਾਜਰਾ) ਅਤੇ ਤੇਜਿੰਦਰ ਸਿੰਘ ਬਾਜ਼ (ਬਰਸਾਲਪੁਰ) ਨੇ ਦੱਸਿਆ ਕਿ ਇਸ ਟ੍ਰੇਨਿੰਗ ’ਚ 50 ਦੇ ਕਰੀਬ ਭਾਗੀਦਾਰ ਭਾਗ ਲੈ ਰਹੇ ਹਨ,ਜਿਨ੍ਹਾਂ ਨੂੰ ਜਨਗਣਨਾ ਬਾਬਤ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ’ਚ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ।