ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਜਿਊਵਾਲ ਵਿਖੇ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
Publish Date: Mon, 26 Oct 2026 05:04 PM (IST)
Updated Date: Mon, 26 Oct 2026 05:07 PM (IST)
ਗਾਇਕ ਰਾਜ ਖੋਸਲਾ ਤੇ ਰਿਮੀ ਸ਼ੇਰਗਿੱਲ ਨੇ ਕੀਤਾ ਭਗਵਾਨ ਵਾਲਮੀਕਿ ਜੀ ਦਾ ਗੁਣਗਾਨ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਮਹਾਰਿਸ਼ੀ ਵਾਲਮੀਕਿ ਸਭਾ ਰਜਿ. ਜਿਊਵਾਲ, ਕੀਰਤਪੁਰ ਸਾਹਿਬ ਵੱਲੋਂ ਜਿਊਵਾਲ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਸ਼ੁਰੂਆਤ ਸਵੇਰੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਧਾਰਮਿਕ ਰਸਮਾਂ ਨਾਲ ਹੋਈ। ਸਭਾ ਦੇ ਪ੍ਰਬੰਧਕਾਂ ਵੱਲੋਂ ਸਭ ਤੋਂ ਪਹਿਲਾਂ ਮੰਦਰ ’ਚ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਭਗਵਾਨ ਵਾਲਮੀਕਿ ਜੀ ਦੀ ਪੂਜਾ ਕੀਤੀ ਗਈ ਅਤੇ ਸੰਗਤਾਂ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗਾਇਕ ਰਾਜ ਖੋਸਲਾ ਅਤੇ ਰਿਮੀ ਸ਼ੇਰਗਿੱਲ ਵੱਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਉਨ੍ਹਾਂ ਨੇ ਆਪਣੀ ਗਾਇਕੀ ਰਾਹੀਂ ਭਗਵਾਨ ਵਾਲਮੀਕਿ ਜੀ ਦੀ ਉਸਤਤ ਕਰਦਿਆਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ। ਇਸ ਮੌਕੇ ਮਹਾਰਿਸ਼ੀ ਵਾਲਮੀਕਿ ਸਭਾ ਵੱਲੋਂ ਸੰਗਤਾਂ ਲਈ ਭੰਡਾਰੇ ਦਾ ਵੀ ਪ੍ਰਬੰਧ ਕੀਤਾ ਗਿਆ। ਭੰਡਾਰੇ ’ਚ ਵੱਖ-ਵੱਖ ਪ੍ਰਕਾਰ ਦੇ ਪਕਵਾਨ ਆਏ ਹੋਏ ਸ਼ਰਧਾਲੂਆਂ ਨੂੰ ਸੇਵਾਦਾਰਾਂ ਵੱਲੋਂ ਵਰਤਾਏ ਗਏ। ਇਸ ਮੌਕੇ ਮਹਾਰਿਸ਼ੀ ਵਾਲਮੀਕਿ ਸਭਾ ਦੇ ਕਾਰਜਕਾਰੀ ਪ੍ਰਧਾਨ ਰਮੇਸ਼ ਕੁਮਾਰ, ਮਨਜੀਤ ਸਿੰਘ, ਰਮੇਸ਼ ਅਟਵਾਲ, ਬਲਵੀਰ ਸਿੰਘ ਜੇ.ਈ., ਰਾਮਪਾਲ, ਇੰਦਰਪਾਲ, ਅਸ਼ੋਕ ਕੁਮਾਰ, ਸਤੀਸ ਕੁਮਾਰ, ਰਾਮ ਲੋਕ, ਸੰਜੀਵ ਕੁਮਾਰ ਗਿੱਲ, ਹਿਮਾਂਸ਼ੂ ਟੰਡਨ ਪ੍ਰਧਾਨ ਬਲਾਕ ਕਾਂਗਰਸ , ਡਾਕਟਰ ਸਰਵਣ ਸਿੰਘ ਸੈਣੀ, ਦਵਿੰਦਰ ਸਿੰਘ ਸ਼ੰਮਾ, ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।