ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵਿਖੇ ਕੈਂਪ ਲਾਇਆ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਬ੍ਰਹਮਪੁਰ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ
Publish Date: Mon, 26 Oct 2026 06:38 PM (IST)
Updated Date: Mon, 26 Oct 2026 06:40 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਸ਼ਾਖਾ ਵੱਲੋਂ ਚਲਾਏ ਜਾ ਰਹੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ, ਬ੍ਰਹਮਪੁਰ ਵਿਖੇ ਅੱਜ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 200 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਇਸ ਮੌਕੇ ਹਸਪਤਾਲ ਦੇ ਸੰਸਥਾਪਕ ਨਿਰਦੇਸ਼ਕ ਡਾ. ਯੋਗੇਸ਼ ਧਵਨ ਦੀ ਦੇਖ-ਰੇਖ ਹੇਠ ਇਸਤਰੀ ਰੋਗਾਂ ਦੀ ਮਾਹਿਰ ਡਾ. ਵੇਹਰੁਗਨੀ ਅਤੇ ਐੱਮ.ਡੀ. ਮੈਡੀਸਨ ਦੇ ਮਾਹਿਰ ਡਾ. ਸ਼ਾਹਿਦ ਮਲਿਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਦੋਵਾਂ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਢੁੱਕਵਾਂ ਇਲਾਜ ਅਤੇ ਸਿਹਤ ਸਬੰਧੀ ਸਲਾਹ ਦਿੱਤੀ। ਇੱਥੇ ਇਹ ਜ਼ਿਕਰਯੋਗ ਹੈ ਕਿ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵਿਖੇ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਟਰੱਸਟ ਦੇ ਸੰਸਥਾਪਕ ਨਿਰਦੇਸ਼ਕ ਐਡਵੋਕੇਟ ਅਸ਼ੋਕ ਮਨੋਚਾ ਅਤੇ ਹਸਪਤਾਲ ਦੇ ਸੰਸਥਾਪਕ ਨਿਰਦੇਸ਼ਕ ਡਾ. ਯੋਗੇਸ਼ ਧਵਨ ਦੀ ਦੇਖ-ਰੇਖ ਹੇਠ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਰਿਆਇਤੀ ਦਰਾਂ ’ਤੇ ਡਾਇਲਸਿਸ ਦੀ ਸਹੂਲਤ ਵੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਸ਼ਾਖਾ ਦੇ ਪ੍ਰਧਾਨ ਜਗਮੋਹਨ ਸਿੰਘ ਵਾਲੀਆ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸੰਧੂ, ਟਰੱਸਟ ਦੇ ਸੰਸਥਾਪਕ ਨਿਰਦੇਸ਼ਕ ਐਡਵੋਕੇਟ ਅਸ਼ੋਕ ਮਨੋਚਾ, ਹਸਪਤਾਲ ਦੇ ਸੰਸਥਾਪਕ ਨਿਰਦੇਸ਼ਕ ਡਾ. ਯੋਗੇਸ਼ ਧਵਨ, ਡਾ. ਵੇਹਰੁਗਨੀ, ਡਾ. ਸ਼ਾਹਿਦ ਮਲਿਕ, ਗੌਰਵ ਕੁਮਾਰ, ਸ਼ਿਖਾ, ਨੀਲਮ, ਅੰਕੁਸ਼, ਕੁਸੁਮ, ਰਾਜਿੰਦਰ, ਰਾਮ ਮੂਰਤੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।