ਸ਼ਰਧਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਪੁਰਬ
Publish Date: Mon, 26 Oct 2026 06:46 PM (IST)
Updated Date: Mon, 26 Oct 2026 06:49 PM (IST)
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੀ ਹਾਜ਼ਰੀ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਸ੍ਰੀ ਭਗਵਾਨ ਵਾਲਮੀਕ ਸਤਿਸੰਗ ਧਰਮ ਸਭਾ ਪੁਰਾਣਾ ਗੁਰਦੁਆਰਾ ਵੱਲੋਂ ਸ਼੍ਰੀ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਜਿਸ ਦੇ ’ਚ ਸਵੇਰ ਤੋਂ ਹੀ ਸਤਸੰਗ ਕੀਤਾ ਗਿਆ, ਜਿਸ ਦੇ ’ਚ ਇਲਾਕੇ ਦੇ ਮਸ਼ਹੂਰ ਸਿੰਗਰ ਕਿੱਟੂ ਨੰਗਲ ਵੱਲੋਂ ਹਾਜ਼ਰੀ ਭਰੀ ਗਈ ਅਤੇ ਸਟੇਜ ਸਕੱਤਰ ਦੀ ਭੂਮਿਕਾ ਮਸ਼ਹੂਰ ਕਲਾਕਾਰ ਸੰਦੀਪ ਭਾਰਦਵਾਜ਼ ਵੱਲੋਂ ਨਿਭਾਈ ਗਈ। ਸਵੇਰੇ ਹਵਨ ਤੋਂ ਬਾਅਦ ਝੰਡੇ ਦੀ ਰਸਮ ਨੂੰ ਅਦਾ ਕੀਤਾ ਗਈ ਜੋ ਕਿ ਪ੍ਰਧਾਨ ਰਕੇਸ਼ ਚੌਧਰੀ ਦੀ ਅਗਵਾਈ ਦੇ ’ਚ ਹੋਈ। ਇਸ ਤੋਂ ਇਲਾਵਾ ਸੰਗਤਾਂ ਲਈ ਭੰਡਾਰੇ ਦਾ ਆਯੋਜਨ ਵੀ ਕੀਤਾ ਗਿਆ। ਸ਼ਾਮ ਨੂੰ ਸ਼ੋਭਾ ਯਾਤਰਾ ਪੁਰਾਣਾ ਗੁਰਦੁਆਰਾ ਤੋ ਸਜਾਈ ਗਈ ਜੋ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਵਾਪਸ ਪੁਰਾਣਾ ਗੁਰਦੁਆਰਾ ਪਹੁੰਚੀ। ਇਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਉਨ੍ਹਾਂ ਵੱਲੋਂ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਗਵਾਨ ਮਹਾਰਿਸ਼ੀ ਵਾਲਮੀਕ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਡਾ ਮਾਰਗਦਰਸ਼ਨ ਕਰਦੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚਲਦੇ ਰਹਿਣਾ ਚਾਹੀਦਾ ਹੈ । ਇਸ ਮੌਕੇ ’ਤੇ ਉਹਨਾਂ ਦੇ ਨਾਲ ਰਕੇਸ਼ ਚੌਧਰੀ, ਸੰਜੇ ਕਾਲੂ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ , ਰਜਿੰਦਰ ਗਿੱਲ, ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਗੁਪਤਾ, ਹਰਮਿੰਦਰ ਸਿੰਘ ਲੱਕੀ, ਵਿੱਕੀ ਮਹਿਤਾ, ਕੌਂਸਲਰ ਮਨਜੋਤ ਸਿੰਘ ਹਾਜ਼ਰ ਸਨ।