- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਹਾਂਰਿਸ਼ੀ ਵਾਲਮੀਕਿ ਮੰਦਿਰ ਸੈਕਟਰ-2 ਨਵਾਂ ਨੰਗਲ ’ਤੇ ਮੋਜੋਵਾਲ ਵਿਖੇ ਹੋਏ ਨਤਮਸਤਕ

ਪ੍ਰਗਟ ਦਿਵਸ ਮੌਕੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੈਕਟਰ-2, ਨਵਾਂ ਨੰਗਲ ਤੇ ਮੋਜੋਵਾਲ ਵਿਖੇ ਸਥਿਤ ਮਹਾਰਿਸ਼ੀ ਵਾਲਮੀਕਿ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸਭਨਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਕਾਮਨਾ ਕੀਤੀ। ਮੰਦਿਰ ਵਿਖੇ ਪਹੁੰਚਣ ’ਤੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਧਾਰਮਿਕ ਸਮਾਗਮ ’ਚ ਸ਼ਾਮਲ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਰਚਨਾ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਸੱਚਾਈ, ਨੇਕੀ, ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਂਪੁਰਖਾਂ ਦੇ ਪ੍ਰਗਟ ਦਿਵਸ ਮਨਾਉਣ ਦਾ ਮੁੱਖ ਉਦੇਸ਼ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਯਾਦ ਕਰਨਾ ਅਤੇ ਇਨ੍ਹਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਹੈ।
ਮਹਾਰਿਸ਼ੀ ਵਾਲਮੀਕਿ ਮੰਦਿਰ ਦੇ ਵਿਕਾਸ ਕਾਰਜਾਂ ਸਬੰਧੀ ਗੱਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੰਦਿਰ ਦੇ ਵਿਕਾਸ ਕਾਰਜਾਂ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਦਿਰ ਦੇ ਵਿਕਾਸ ਅਤੇ ਸੰਗਤਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਮੰਦਿਰ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਕਿਰਨ ਬਾਲਾ ਬਲਾਕ ਸੰਮਤੀ ਪ੍ਰਧਾਨ, ਰਮੇਸ਼, ਮਨਜੋਤ ਸਿੰਘ ਕੌਂਸਲਰ, ਕੌਂਸਲਰ ਲਵਲੀ ਆਗਰਾ, ਹਰਦੀਪ ਬੈਂਸ , ਮੁਕੇਸ਼ ਵਰਮਾ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਪੰਮੂ ਢਿੱਲੋਂ, ਨਿਸ਼ਾਂਤ ਗੁਪਤਾ, ਗੁਰਦੇਵ ਬਿੱਲਾ, ਵਿਰਦੀ, ਗੌਰਵ ਕੁਮਾਰ ਗੁਰੀ, ਵਿਸ਼ਵ ਉੱਪਲ, ਰਾਜੂ ਅਰੋੜਾ , ਵਿਕਰਮ ਸਚਦੇਵਾ, ਵਰਿੰਦਰ ਆਰੀਆ, ਸੁਨੀਤਾ ਗਿੱਲ ਹਾਜ਼ਰ ਸਨ।