- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਵੀਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿੰਗ ਦਾ ਸਟੇਟ ਵਰਕਿੰਗ ਚੇਅਰਮੈਨ ਨਿਯੁਕਤ

ਪਾਰਟੀ ਵਰਕਰਾਂ ਵੱਲੋਂ ਓਬੀਸੀ ਵਿੰਗ ਦੇ ਕੌਮੀ ਚੇਅਰਮੈਨ ਡਾ. ਅਨਿਲ ਜੈਹਿੰਦ ਦਾ ਕੀਤਾ ਧੰਨਵਾਦ
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ: ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਓਬੀਸੀ ਵਿੰਗ ਦੇ ਕੌਮੀ ਚੇਅਰਮੈਨ ਡਾਕਟਰ ਅਨਿਲ ਜੈਹਿੰਦ ਵੱਲੋਂ ਪਿੰਡ ਗੱਜਪੁਰ ਦੇ ਵਸਨੀਕ ਟਕਸਾਲੀ ਕਾਂਗਰਸੀ ਆਗੂ ਗੁਰਵੀਰ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿੰਗ ਦਾ ਸਟੇਟ ਵਰਕਿੰਗ ਚੇਅਰਮੈਨ ਨਿਯੁਕਤ ਕੀਤਾ ਹੈ। ਗੁਰਵੀਰ ਸਿੰਘ ਗੱਜਪੁਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿੰਗ ਦਾ ਸਟੇਟ ਵਰਕਿੰਗ ਚੇਅਰਮੈਨ ਨਿਯੁਕਤ ਕਰਨ ’ਤੇ ਇਲਾਕੇ ਦੇ ਕਾਂਗਰਸੀ ਆਗੂਆਂ ਵੱਲੋਂ ਓਬੀਸੀ ਕਾਂਗਰਸ ਦੇ ਕੌਮੀ ਚੇਅਰਮੈਨ ਡਾਕਟਰ ਅਨਿਲ ਜੈ ਹਿੰਦ ਦਾ ਧੰਨਵਾਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਗੁਰਵੀਰ ਸਿੰਘ ਗੱਜਪੁਰ ਸਾਬਕਾ ਪ੍ਰਧਾਨ ਮੰਤਰੀ ਸਵਰਗਵਾਸੀ ਰਾਜੀਵ ਗਾਂਧੀ ਦੇ ਨਜ਼ਦੀਕੀ ਸਾਥੀ ਸਨ। ਸਾਲ 1985 ’ਚ ਗੁਰਵੀਰ ਸਿੰਘ ਨੇ ਕਾਂਗਰਸ ਪਾਰਟੀ ਦੀ ਟਿਕਟ ਤੇ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ, ਪਰ ਉਹ ਉਸ ਸਮੇਂ ਬਹੁਤ ਘੱਟ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਓਬੀਸੀ ਵਿੰਗ ਦਾ ਸਟੇਟ ਵਰਕਿੰਗ ਚੇਅਰਮੈਨ ਨਿਯੁਕਤ ਕਰਨ ’ਤੇ ਗੁਰਵੀਰ ਸਿੰਘ ਗੱਜਪੁਰ ਨੇ ਆਲ ਇੰਡੀਆ ਕਾਂਗਰਸ ਪਾਰਟੀ ਓਬੀਸੀ ਵਿੰਗ ਦੇ ਚੇਅਰਮੈਨ ਡਾਕਟਰ ਅਨਿਲ ਜੈਹਿੰਦ ਅਤੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਗੁਰਵੀਰ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸੇਵਾ ਸੌਂਪੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਅਤੇ ਉਸ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਪਿੰਡਾਂ ’ਚ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਭ ਤੋਂ ਪੁਰਾਣੀ ’ਤੇ ਧਰਮ ਨਿਰਪੱਖ ਪਾਰਟੀ ਹੈ ,ਜਿਸ ਵੱਲੋਂ ਸਭ ਧਰਮਾਂ ਦੇ ਲੋਕਾਂ ਦਾ ਸਤਿਕਾਰ ਕਰਦੇ ਹੋਏ ਹਰੇਕ ਪਾਰਟੀ ਵਰਕਰ ਨੂੰ ਉਸ ਦੀ ਯੋਗਤਾ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਗੁਰਵੀਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਲੋਕਾਂ ਤੋਂ ਇਲਾਵਾ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨਗੇ।