ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀ ਹਰਜੋਤ ਬੈਂਸ ਨੇ ਦਿੱਤੀ ਵਧਾਈ ਮਹਾਂਕਾਵਿ ਰਾਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ
Publish Date: Tue, 27 Oct 2026 03:55 PM (IST)
Updated Date: Tue, 27 Oct 2026 03:58 PM (IST)
ਮਹਾਰਿਸ਼ੀ ਵਾਲਮੀਕਿ ਜੀ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ : ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਬੜਾ ਪਿੰਡ ਅੱਪਰ ਦੇ ਵਾਲਮੀਕਿ ਮੰਦਿਰ ਲਈ 5 ਲੱਖ ਰੁਪਏ ਦੀ ਮਦਦ ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਹਾਕਾਵਿ ਰਾਮਾਇਣ ਦੇ ਪੂਜਨੀਕ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਸਮੁੱਚੀ ਦੁਨੀਆ ਨੂੰ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੀ ਮਹਾਨ ਦੇਣ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚਾਈ, ਨੇਕੀ, ਨੈਤਿਕਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਵੱਲੋਂ ਰਚਿਆ ਮਹਾਕਾਵਿ ਰਾਮਾਇਣ ਸਮੁੱਚੀ ਮਨੁੱਖਤਾ ਲਈ ਇੱਕ ਅਨਮੋਲ ਸਾਹਿਤਕ ਅਤੇ ਅਧਿਆਤਮਿਕ ਵਿਰਾਸਤ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੇ ਉਪਦੇਸ਼ਾਂ ਤੋਂ ਸਮੁੱਚੇ ਸੰਸਾਰ ਨੇ ਸਿੱਖਿਆ ਪ੍ਰਾਪਤ ਕੀਤੀ ਹੈ। ਉਨ੍ਹਾਂ ਦੀਆਂ ਰਚਨਾਵਾਂ ਮਨੁੱਖ ਨੂੰ ਸਹੀ ਜੀਵਨ ਜਿਊਣ, ਸੱਚ ਦਾ ਸਾਥ ਦੇਣ ਅਤੇ ਸਮਾਜ ’ਚ ਸਦਭਾਵਨਾ ਕਾਇਮ ਰੱਖਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਹੀ ਸਮਾਜ ’ਚ ਆਪਸੀ ਪਿਆਰ, ਸਤਿਕਾਰ, ਭਾਈਚਾਰਕ ਸਾਂਝ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਮਹਾਰਿਸ਼ੀ ਵਾਲਮੀਕਿ ਮੰਦਿਰ, ਬੜਾ ਪਿੰਡ ਅੱਪਰ ਵਿਖੇ ਵਾਲਮੀਕਿ ਸਭਾ ਅਤੇ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਦਿਰ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਦਿਰ ਦੇ ਕਾਰਜਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਇਸ ਮੌਕੇ ਗੋਲਡੀ ਪ੍ਰਧਾਨ ਵਾਲਮੀਕਿ ਸਭਾ, ਸਿਮਰਜੀਤ ਸਿੰਘ, ਹਰਮਿੰਦਰ ਸਿੰਘ, ਜੁਝਾਰ ਸਿੰਘ ਮੁਲਤਾਨੀ, ਸੁਖਜਿੰਦਰ ਸਿੰਘ, ਜਗੀਰ ਸਿੰਘ ਭਾਓਵਾਲ, ਹਰਦੀਪ ਸਿੰਘ ਅਤੇ ਬੱਬੀ ਕਕਰਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।