- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਰਦਾਸ

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਵਾਸੀ ਪਰਵਿੰਦਰ ਸਿੰਘ ਨੂੰ ਯਾਦ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੇ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਦੇ ਖ਼ਾਤਮੇ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਗੁਰੂ ਚਰਨਾਂ ਚ ਅਰਦਾਸ ਕੀਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਦੌਰਾਨ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਬਲ ਬਖ਼ਸ਼ਣ, ਪਰਿਵਾਰ ਨੂੰ ਤੰਦਰੁਸਤੀ ਅਤੇ ਚੜ੍ਹਦੀ ਕਲਾ ’ਚ ਰੱਖਣ ਲਈ ਗੁਰੂ ਸਾਹਿਬ ਅੱਗੇ ਬੇਨਤੀ ਕੀਤੀ ਗਈ। ਅਰਦਾਸ ਦੌਰਾਨ ਪੰਜਾਬ ਸਮੇਤ ਪੰਜਾਬ ਅਤੇ ਪੂਰੀ ਦੁਨੀਆ ’ਚ ਨਸ਼ਿਆਂ ਦੇ ਵਧ ਰਹੇ ਪਸਾਰੇ ਨੂੰ ਠੱਲ੍ਹ ਪਾਉਣ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਤੇ ਸਮਾਜ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਦੇ ਮੁਕੰਮਲ ਖ਼ਾਤਮੇ ਲਈ ਵੀ ਗੁਰੂ ਚਰਨਾਂ ’ਚ ਅਰਦਾਸ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੋਂ ਇਲਾਵਾ ਮੈਨੇਜਰ ਸਰਬ ਦਿਆਲ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ ਤੇ ਦਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।