ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
Publish Date: Wed, 28 Oct 2026 05:10 PM (IST)
Updated Date: Wed, 28 Oct 2026 05:13 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਕੀਤੇ ਕਾਰਜਾਂ ਬਾਰੇ ਲੈਕਚਰ ਦਿੱਤੇ ਗਏ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਸਬੰਧਤ ਕਵਿਤਾਵਾਂ ਵੀ ਪੜ੍ਹੀਆਂ ਗਈਆਂ। ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਲੇਖ ਮੁਕਾਬਲਾ ਵੀ ਕਰਵਾਇਆ ਗਿਆ। ਧਾਰਮਿਕ ਅਧਿਆਪਿਕਾ ਬਲਦੀਪ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ ਸਾਨੂੰ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਆਪਸੀ ਪਿਆਰ ਦੀ ਸਿੱਖਿਆ ਦਿੰਦੀ ਹੈ। ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿੱਚ ਅਪਣਾਉਣ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਚੰਗੇ ਚਰਿੱਤਰ ਦੇ ਧਾਰਨੀ ਬਣਨ ਦਾ ਸੁਨੇਹਾ ਦਿੱਤਾ।ਇਸ ਮੌਕੇ ਰਣਜੋਧ ਸਿੰਘ ਡੀਪੀਈ, ਮੁਕੇਸ਼ ਕੁਮਾਰ,ਦੀਪਾਂਜਲੀ ਸ਼ਰਮਾ, ਸਤਿੰਦਰ ਕੌਰ, ਨਰਿੰਦਰ ਕੌਰ, ਸ਼ਾਂਤੀ ਦੇਵੀ, ਰਜਿੰਦਰ ਕੌਰ, ਕੰਵਲਜੀਤ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਮਮਤਾ ਦੇਵੀ, ਆਂਸੂ, ਸਪਨਾ ਰਾਣੀ, ਡੇਜੀ, ਅਮਰਜੀਤ ਕੌਰ, ਕਰਮਜੀਤ ਕੌਰ, ਮੋਨਿਕਾ ਅਤੇ ਵਿਦਿਆਰਥੀ ਹਾਜ਼ਰ ਸਨ।