ਦਹਾਜਾ ਸਿੱਧ ਚਾਨੋ ’ਚ ਸ਼ਾਮਲ ਹੋਏ ਬੈਂਸ ਪਿੰਡ ਅੱਪਰ ਝਿੰਜੜੀ ਵਿਖੇ ਦਹਾਜਾ ਸਿੱਧ ਚਾਨੋ ਵਿੱਚ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
Publish Date: Wed, 28 Oct 2026 05:16 PM (IST)
Updated Date: Wed, 28 Oct 2026 05:19 PM (IST)
ਪਿੰਡ ਅੱਪਰ ਝਿੰਜੜੀ ਦੀ ਪੰਚਾਇਤ ਨੂੰ ਦਿੱਤਾ 10 ਲੱਖ ਦਾ ਚੈੱਕ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ,ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਪਿੰਡ ਅੱਪਰ ਝਿੰਜੜੀ ਵਿਖੇ ਦਹਾਜਾ ਸਿੱਧ ਚਾਨੋ ’ਚ ਸ਼ਰਧਾ ਸਹਿਤ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਧਾਰਮਿਕ ਸਮਾਗਮ ’ਚ ਸ਼ਾਮਲ ਹੋ ਕੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਫੌਜੀ ਅਤੇ ਸਮੂਹ ਪੰਚਾਇਤ ਨੂੰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਆਪਣੇ ਪਿੰਡਾਂ ’ਚ ਹੀ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਤੇ ਧਾਰਮਿਕ ਸਮਾਗਮ ਪਿੰਡਾਂ ’ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਫੌਜੀ ਨੇ ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ’ਚ ਬੱਚਿਆਂ ਅਤੇ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕਰਵਾਏ ਗਏ ਹਨ। ਇਨ੍ਹਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਪਿੰਡ ’ਚ ਛਿੰਝ ਮੇਲਾ ਵੀ ਕਰਵਾਇਆ ਜਾ ਚੁੱਕਾ ਹੈ, ਜਿਸ ਨਾਲ ਪਿੰਡ ਦੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਉਤਸ਼ਾਹ ਮਿਲਿਆ ਹੈ। ਸਰਪੰਚ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਗ੍ਰਾਂਟ ਨਾਲ ਪਿੰਡ ’ਚ ਗੇਟ ਵੀ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ’ਚ ਹੋਏ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਹੂਲਤ ਮਿਲੀ ਹੈ ਅਤੇ ਨਵੀਂ ਗ੍ਰਾਂਟ ਨਾਲ ਹੋਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ’ਚ ਮੱਦਦ ਮਿਲੇਗੀ। ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਸਰਪੰਚ ਬਲਵਿੰਦਰ ਸਿੰਘ ਫੌਜੀ, ਚਰਨਜੀਤ ਸਿੰਘ, ਸੁੱਚਾ ਸਿੰਘ, ਜਗਦੇਵ ਸਿੰਘ, ਸੁਖਦੇਵ ਸਿੰਘ, ਰਾਜਪਾਲ, ਧਰਮਪਾਲ, ਪਵਨ ਸਿੰਘ, ਮੋਹਨ ਸਿੰਘ, ਕੁਲਦੀਪ ਸਿੰਘ, ਗੁਰਦੇਵ ਚੰਦ ਸਮੇਤ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।