ਕਾਂਗਰਸੀ ਆਗੂਆਂ ਵੱਲੋਂ ਪਰਗਟ ਸਿੰਘ ਨਾਲ ਮੁਲਾਕਾਤ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Publish Date: Wed, 28 Oct 2026 06:26 PM (IST)
Updated Date: Wed, 28 Oct 2026 06:28 PM (IST)
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸਬੰਧੀ ਹੋਈ ਵਿਚਾਰ-ਚਰਚਾ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅੱਜ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਵਫ਼ਦ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਰਾਣਾ ਵਿਸ਼ਵ ਪਾਲ ਸਿੰਘ , ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਅਤੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਕਾਂਗਰਸ ਦੇ ਪ੍ਰਧਾਨ ਹਿਮਾਂਸ਼ੂ ਟੰਡਨ ਵੀ ਮੌਜੂਦ ਸਨ। ਇਸ ਮੁਲਾਕਾਤ ਦੌਰਾਨ ਆਗੂਆਂ ਨੇ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਇਸ ਦੇ ਨਾਲ ਹੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਾਮਲਿਆਂ ਅਤੇ ਆਉਣ ਵਾਲੇ ਸਮੇਂ ’ਚ ਪਾਰਟੀ ਦੀ ਕਾਰਜਪ੍ਰਣਾਲੀ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵੀ ਚਰਚਾ ਹੋਈ। ਆਗੂਆਂ ਨੇ ਚੋਣਾਂ ਦੇ ਮੱਦੇਨਜ਼ਰ ਜਥੇਬੰਦੀ ਦੀ ਭੂਮਿਕਾ ਅਤੇ ਇਲਾਕਾਈ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਰੱਖੇ। ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਹੋਈ ਇਸ ਮੁਲਾਕਾਤ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਸੰਦਰਭ ’ਚ ਅਹਿਮ ਮੰਨਿਆ ਜਾ ਰਿਹਾ ਹੈ।